ਤਾਮਿਲਨਾਡੂ: ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਵਿੱਚ ਭਿਆਨਕ ਅੱਗ

ਰਾਸ਼ਟਰੀ

ਤਾਮਿਲਨਾਡੂ: ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਵਿੱਚ ਭਿਆਨਕ ਅੱਗ
ਤਿਰੂਵੱਲੂਰ: 13 ਜੁਲਾਈ, ਦੇਸ਼ ਕਲਿੱਕ ਬਿਓਰੋ
ਡੀਜ਼ਲ ਲੈ ਕੇ ਜਾ ਰਹੀ ਇੱਕ ਮਾਲ ਗੱਡੀ ਦੇ ਚਾਰ ਡੱਬਿਆਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਸਥਾਨ ਤੋਂ ਡੱਬਿਆਂ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਸੰਘਣੇ ਗੁਬਾਰ ਉੱਠਦੇ ਦਿਖਾਈ ਦਿੱਤੇ।ਇਹ ਘਟਨਾ ਅੱਜ ਸਵੇਰੇ 5:30 ਵਜੇ ਦੇ ਕਰੀਬ ਤਿਰੂਵੱਲੂਰ ਰੇਲਵੇ ਸਟੇਸ਼ਨ ਨੇੜੇ ਵਾਪਰੀ।ਮਨਾਲੀ ਤੋਂ ਤਿਰੂਪਤੀ ਖੇਤਰ ਜਾ ਰਹੀ ਇਸ ਰੇਲਗੱਡੀ ਨੂੰ ਤਿਰੂਵੱਲੂਰ ਰੇਲਵੇ ਸਟੇਸ਼ਨ ਦੇ ਨੇੜੇ ਅੱਗ ਲੱਗ ਗਈ, ਜਿਸ ਕਾਰਨ ਸਾਵਧਾਨੀ ਵਜੋਂ ਨੇੜਲੇ ਇਲਾਕਿਆਂ ਤੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ।

ਅੱਗ ਬੁਝਾਊ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਸਖ਼ਤ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਵਿੱਚ ਕਾਮਯਾਬ ਰਹੀਆਂ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਆਲੇ-ਦੁਆਲੇ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ, ਹਾਲਾਂਕਿ ਬਹੁਤ ਜ਼ਿਆਦਾ ਜਲਣਸ਼ੀਲ ਡੀਜ਼ਲ ਦੀ ਮੌਜੂਦਗੀ ਕਾਰਨ ਅੱਗ ਇੱਕ ਵੱਡੀ ਚੁਣੌਤੀ ਬਣ ਗਈ। ਫਾਇਰ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਕਰ ਰਹੀਆਂ ਹਨ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।