ਰਾਜਸਥਾਨ ‘ਚ ਭਾਰੀ ਮੀਂਹ, 6 ਲੋਕਾਂ ਦੀ ਮੌਤ

ਰਾਸ਼ਟਰੀ


ਜੈਪੁਰ, 14 ਜੁਲਾਈ, ਦੇਸ਼ ਕਲਿਕ ਬਿਊਰੋ :
ਰਾਜਸਥਾਨ ਦੇ 18 ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ (rain) ਦੀ ਚੇਤਾਵਨੀ ਹੈ। ਭੀਲਵਾੜਾ ਵਿੱਚ ਦੋ ਚਚੇਰੇ ਭਰਾਵਾਂ ਦੀ ਮੀਂਹ ਦੇ ਨਾਲੇ ਵਿੱਚ ਡੁੱਬਣ ਨਾਲ ਮੌਤ ਹੋ ਗਈ ਅਤੇ ਰਾਜਸਮੰਦ ਵਿੱਚ ਇੱਕ ਭਰਾ-ਭੈਣ ਦੀ ਤਲਾਅ ਵਿੱਚ ਡੁੱਬਣ ਨਾਲ ਮੌਤ ਹੋ ਗਈ। ਬੇਵਾਰ ਵਿੱਚ ਚਿੱਕੜ ਵਿੱਚ ਡਿੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ। ਭਰਤਪੁਰ (Bharatpur) ਵਿੱਚ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਐਤਵਾਰ ਸ਼ਾਮ ਨੂੰ ਰਾਜਸਥਾਨ (Rajasthan) ਦੇ ਚਿਤੌੜਗੜ੍ਹ ਵਿੱਚ ਸ਼ੁਰੂ ਹੋਈ ਬਾਰਿਸ਼ ਸੋਮਵਾਰ ਸਵੇਰੇ 6 ਵਜੇ ਤੱਕ ਰੁਕ-ਰੁਕ ਕੇ ਜਾਰੀ ਰਹੀ। ਲਗਾਤਾਰ ਬਾਰਿਸ਼ ਕਾਰਨ ਸ਼ਹਿਰ ਵਿੱਚ ਕਈ ਥਾਵਾਂ ‘ਤੇ ਨੁਕਸਾਨ ਹੋਇਆ ਹੈ ਅਤੇ ਪਾਣੀ ਭਰਿਆ ਹੋਇਆ ਦੇਖਿਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।