ਫਰੀਦਕੋਟ 15 ਜੁਲਾਈ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਸਰਵਿਸ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਕੁੱਲ 32 ਨਵੀਆਂ ਸੇਵਾਵਾਂ ਨੂੰ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਲਾਗੂ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਹੁਣ ਜਨਤਾ 1076 ਨੰਬਰ ‘ਤੇ ਕਾਲ ਕਰਕੇ ਆਪਣੇ ਘਰ ਬੈਠਿਆਂ ਇਹ ਸੇਵਾਵਾਂ ਆਸਾਨੀ ਨਾਲ ਲੈ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਤ 5 ਕੰਮ ਜਿਵੇਂ ਕਿ ਡੀਡ ਰਜਿਸਟ੍ਰੇਸ਼ਨ, ਡੀਡਾਂ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਸੇ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ ਰਾਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ) ਫਰਦ ਬਦਰ ਲਈ ਬੇਨਤੀ (ਰਿਕਾਰਡਾਂ ਵਿੱਚ ਸੁਧਾਰ), ਡਿਜੀਟਲ ਤੌਰ ‘ਤੇ ਦਸਤਖਤ ਕੀਤੇ ਫਰਦ ਲਈ ਬੇਨਤੀ ਅਤੇ ਡਰਾਅ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਇਨ੍ਹਾਂ ਆਧੁਨਿਕ ਅਤੇ ਨਵਿਆਉਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ ਲਗਭਗ 27 ਸੇਵਾਵਾਂ ਹੁਣ ਸੁਵਿਧਾ ਕੇਂਦਰ ਤੋਂ ਮਿਲਿਆ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਇਨ੍ਹਾਂ ਆਧੁਨਿਕ ਅਤੇ ਨਵਿਆਉਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।