ਡਰਾਈਵਿੰਗ ਲਾਇਸੰਸ ਅਤੇ RC ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ‘ਤੇ

ਪੰਜਾਬ

ਡੋਰ ਸਟੈਪ ਡਿਲੀਵਰੀ ਰਾਹੀਂ 1076 ‘ਤੇ ਵੀ ਉਪਲਬਧ ਰਹਿਣਗੀਆਂ ਇਹ ਸੇਵਾਵਾਂ

ਮੋਹਾਲੀ, 15 ਜੁਲਾਈ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।
     ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ, ਰਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ
ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ ‘ਤੇ ਦਸਤਖਤ ਕੀਤੀ ਫਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 16 ਅਤੇ ਆਰ ਸੀ ਨਾਲ ਸਬੰਧਤ 14 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ।
    ਉਹਨਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫੋਨ ਨੰਬਰ 1076 ਡਾਇਲ ਕਰਕੇ ਇੰਨਾ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲੀਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।
      ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡਰਾਇੰਵਿੰਗ ਲਾਇੰਸਸ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੀਵੀਜੀਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ, ਇੰਟਰ ਨੈਸ਼ਨਲ ਡਰਾਇੰਵਿਗ ਪਰਮਿਟ, ਸ਼ਾਮਲ ਹਨ।
    ਆਰ ਸੀ ਨਾਲ ਸਬੰਧਤ ਸੇਵਾਵਾਂ ਵਿੱਚ  ਡੁਪਲੀਕੇਟ ਆਰ.ਸੀ, ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ) , ਹਾਇਰ ਪਰਚੇਜ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈਂਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ), ਵਧੀਕ ਲਾਈਫ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐਨ.ਓ.ਸੀ, ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਇਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ, ਵਾਹਨ ਵਿਚ ਤਬਦੀਲੀ ਅਤੇ ਹਾਇਰ ਪਰਚੇਜ਼ ਐਗਰੀਮੈਂਟ ਦੀ ਸਮਾਪਤੀ ਸ਼ਾਮਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।