ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ/ਸੰਸਥਾਵਾਂ ਨੂੰ ਮਿਲੇਗਾ ਇਹ ਪੁਰਸਕਾਰ-ਡਿਪਟੀ ਕਮਿਸ਼ਨਰ
ਮਾਨਸਾ, 15 ਜੁਲਾਈ: ਦੇਸ਼ ਕਲਿੱਕ ਬਿਓਰੋ
Subhas Chandra Bose Disaster Management Award: ਭਾਰਤ ਸਰਕਾਰ ਵੱਲੋਂ ਸਾਲਾਨਾ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾ ਸਕੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ Subhas Chandra Bose Disaster Management Award ਪੁਰਸਕਾਰ ਲਈ 30 ਸਤੰਬਰ, 2025 ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। ਪੁਰਸਕਾਰ ਲਈ ਯੋਗ ਵਿਅਕਤੀ ਜਾਂ ਸੰਸਥਾਵਾਂ ਵੱਲੋਂ ਆਨਲਾਈਨ ਪੋਰਟਲ https://awards.gov.in ’ਤੇ ਅਪਲਾਈ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਇਸ ਪੁਰਸਕਾਰ ਲਈ ਅਪਲਾਈ ਕਰਨ ਦੀਆਂ ਸ਼ਰਤਾਂ, ਪੁਰਸਕਾਰ ਲਈ ਚੋਣ ਪ੍ਰਕਿਰਿਆ, ਲੋੜੀਂਦੀਆਂ ਯੋਗਤਾਵਾਂ ਜਾਂ ਆਪਦਾ ਪ੍ਰਬੰਧਨ ਲਈ ਕੀਤੇ ਗਏ ਕੰਮਾਂ ਦੀ ਸੂਚੀ ਆਦਿ ਸਭ ਕੁੱਝ ਆਨਲਾਈਨ ਪੋਰਟਲ https://awards.gov.in ’ਤੇ ਉਪਲੱਬਧ ਹੈ। ਚਾਹਵਾਨ ਵਿਅਕਤੀ ਜਾਂ ਸੰਸਥਾ ਜਿਹੜੇ ਆਪਦਾ ਪ੍ਰਬੰਧਨ ਦੌਰਾਨ ਵਧੀਆ ਸੇਵਾਵਾਂ ਦੇ ਰਹੇ ਹਨ ਜਾਂ ਦਿੱਤੀਆਂ ਹਨ ਉਹ ਉਕਤ ਵੈਬਸਾਈਟ ਉੱਪਰ 30 ਸਤੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
