ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ :
ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, ‘ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿੱਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ। ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਜ਼ੁਰਗ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਸੀ। ਇਕ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। 114 ਸਾਲਾ ਫੌਜਾ ਸਿੰਘ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ। ਫੌਜਾ ਸਿੰਘ ਦਾ ਪਿੰਡ ਬਿਆਸ ’ਚ 1 ਅਪ੍ਰੈਲ 1911 ਨੂੰ ਹੋਇਆ। ਉਨ੍ਹਾਂ ਆਪਣਾ ਸਾਰਾ ਧਿਆਨ ਖੇਤੀਬਾੜੀ ’ਤੇ ਲਾਉਣਾ ਸ਼ੁਰੂ ਕਰ ਦਿੱਤਾ। ਫੌਜਾ ਸਿੰਘ ਨੇ ਆਪਣੀ ਜ਼ਿੰਦਗੀ ’ਚ ਬਹੁਤ ਉਤਰਾਅ-ਚੜ੍ਹਾਅ ਅਤੇ ਦੁੱਖ ਦੇਖੇ। 1992 ’ਚ ਆਪਣੀ ਜੀਵਨ ਸਾਥਣ ਦੇ ਦਿਹਾਂਤ ਤੋਂ ਬਾਅਦ ਉਹ ਆਪਣੇ ਪੁੱਤ ਕੋਲ ਲੰਡਨ ਚਲੇ ਗਏ, ਜਿਥੇ ਪਹੁੰਚ ਕੇ ਉਨ੍ਹਾਂ ਨੇ ਆਪਣੇ ਜਵਾਨੀ ਦੇ ਸ਼ੌਕ ਦੌੜਨ ਨੂੰ ਪੂਰਾ ਕਰਨ ਲਈ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਹ ਆਪਣਾ ਜ਼ਿਆਦਾ ਸਮਾਂ ਦੌੜਨ ’ਚ ਹੀ ਬਤੀਤ ਕਰਦੇ ਹਨ ।