ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਫਿਰ ਮਿਲੀ ਬੰਬ ਦੀ ਧਮਕੀ

ਪੰਜਾਬ

ਅੰਮ੍ਰਿਤਸਰ, 15 ਜੁਲਾਈ, ਦੇਸ਼ ਕਲਿਕ ਬਿਊਰੋ :
ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ‘ਤੇ ਮਿਲੀ ਸੀ, ਜਿਸ ਵਿੱਚ ਲਿਖਿਆ ਸੀ, “ਪਾਈਪਾਂ ‘ਚ ਆਰਡੀਐਕਸ ਭਰਿਆ ਹੈ।” ਇਸ ਦੇ ਮੱਦੇਨਜ਼ਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅੰਮ੍ਰਿਤਸਰ ਪੁਲਿਸ ਚੌਕਸ ਹੋ ਗਈ ਹੈ।
ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸੋਮਵਾਰ ਨੂੰ ਵੀ ਮੇਲ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਧਮਕੀ ਦਿੱਤੀ ਹੈ ਕਿ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜੋ ਲੋਕ ਧਮਕੀ ਦੇ ਰਹੇ ਹਨ, ਉਹ ਸਿਰਫ਼ ਹਰਿਮੰਦਰ ਸਾਹਿਬ ਬਾਰੇ ਹੀ ਗੱਲ ਨਹੀਂ ਕਰਦੇ, ਸਗੋਂ ਸਾਰੇ ਧਰਮਾਂ ਦੇ ਧਾਰਮਿਕ ਸਥਾਨਾਂ ਨੂੰ ਉਡਾਉਣ ਦੀ ਵੀ ਗੱਲ ਕਰ ਰਹੇ ਹਨ। ਧਮਕੀ ਦੇਣ ਵਾਲੇ ਇਨ੍ਹਾਂ ਲੋਕਾਂ ਦਾ ਕੋਈ ਧਰਮ ਨਹੀਂ ਹੁੰਦਾ। ਉਹ ਲੋਕਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਲਈ ਅਜਿਹਾ ਕਰਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।