ਅੰਮ੍ਰਿਤਸਰ, 15 ਜੁਲਾਈ, ਦੇਸ਼ ਕਲਿਕ ਬਿਊਰੋ :
ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਘਟਣ ਦੀ ਥਾਂ ਹੋਰ ਵਧ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ, ਅੱਜ ਫੇਰ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਰੇਡ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਨੂੰ ਕੁਝ ਨਵੇਂ ਅਹਿਮ ਦਸਤਾਵੇਜ਼ਾਂ ਬਾਰੇ ਪਤਾ ਲੱਗਣ ਉਪਰੰਤ ਇਹ ਕਦਮ ਚੁੱਕਿਆ ਗਿਆ। ਕੋਠੀ ਦੇ ਚਾਰੇ ਪਾਸੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ ਅਤੇ ਆਵਾਜਾਈ ’ਤੇ ਰੋਕ ਲਗਾ ਕੇ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਯਾਦ ਰਹੇ ਕਿ 25 ਜੂਨ ਨੂੰ ਵੀ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਜਿਥੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮੁਹਾਲੀ ਲਿਜਾਇਆ ਗਿਆ ਸੀ।
