ਮੋਹਾਲੀ, 16 ਜੁਲਾਈ, ਦੇਸ਼ ਕਲਿੱਕ ਬਿਓਰੋ
Director SCERT visits schools: ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ( ਪੰਜਾਬ ਕਿਰਨ ਸ਼ਰਮਾ ਪੀਸੀਐੱਸ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਆਫ ਐਮੀਨੈਂਸ ਸਸਸਸ ਬਨੂੜ, ਸਰਕਾਰੀ ਪ੍ਰਾਇਮਰੀ ਸਕੂਲ ਜੰਗਪੁਰਾ, ਸਮਿਸ ਜੰਗਪੁਰਾ ਅਤੇ ਸਮਿਸ ਜਨਸੂਆ ਜ਼ਿਲ੍ਹਾ ਪਟਿਆਲਾ ਦੀ ਸਿੱਖਿਆ ਸੰਬੰਧੀ ਪ੍ਰਬੰਧਾਂ ਅਤੇ ਗਤੀਵਿਧੀਆਂ ਦਾ ਜਾਇਜ਼ਾ ਲਿਆ।
Director SCERT ਪੰਜਾਬ ਵੱਲੋਂ ਮਿਸ਼ਨ ਸਮਰੱਥ ਤਹਿਤ ਚੱਲ ਰਹੀਆਂ ਕਲਾਸ ਰੂਮ ਗਤੀਵਿਧੀਆਂ, ਵਿਦਿਆਰਥੀਆਂ ਦੇ ਸਿੱਖਣ ਪੱਧਰ, ਮਿਡ ਡੇ ਮੀਲ ਦੀ ਵਿਵਸਥਾ ਅਤੇ ਹੋਰ ਆਮ ਕਾਰਵਾਈਆਂ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ ਗਈ। ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਸਿਫਾਰਸ਼ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਨੀਤੀਆਂ ਅਤੇ ਰੂਪ-ਰੇਖਾਵਾਂ ਨੂੰ ਸਕੂਲ ਪੱਧਰ ‘ਤੇ ਲਾਗੂ ਕਰਕੇ ਵਿਦਿਆਰਥੀਆਂ ਨੂੰ ਹੋਰ ਉੱਤਮ ਸਿੱਖਿਆ ਮੁਹੱਈਆ ਕਰਵਾਈ ਜਾਵੇ।
ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਸਿੱਖਣ ਪੱਧਰ ਦੀ ਜਾਂਚ ਕੀਤੀ ਅਤੇ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਦੀ ਸਮਝ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਗਈਆਂ ਗਤੀਵਿਧੀਆਂ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਵੱਲੋਂ ਸਕੂਲਾਂ ਦੀ ਵਾਤਾਵਰਣ ਅਤੇ ਅਧਿਆਪਕਾਂ ਦੀ ਮਿਹਨਤ ਦੀ ਵੀ ਸਾਰਥਕ ਪ੍ਰਸ਼ੰਸਾ ਕੀਤੀ ਗਈ।