ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :
Bath assault case to CBI: ਪਟਿਆਲਾ ਵਿਖੇ ਮਾਰਚ ਵਿੱਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ ਹੈ। ਅੱਜ 16 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।
ਪਹਿਲਾਂ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਗਈ ਸੀ, ਪਰ ਅਦਾਲਤ ਨੇ ਮੰਨਿਆ ਕਿ ਯੂਟੀ ਪੁਲਿਸ ਮਾਮਲੇ ਦੀ ਨਿਰਪੱਖ ਅਤੇ ਪ੍ਰਭਾਵਸ਼ਾਲੀ ਜਾਂਚ ਕਰਨ ਵਿੱਚ ਅਸਫਲ ਰਹੀ।
ਕਰਨਲ ਦੀ ਪਤਨੀ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ Bath assault case ਬਾਰੇ ਅਦਾਲਤ ਦਾ ਇਹ ਫੈਸਲਾ ਰਾਹਤ ਵਾਲਾ ਹੈ, ਕਿਉਂਕਿ ਹੁਣ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ। ਜਲਦੀ ਹੀ ਅਦਾਲਤ ਵੱਲੋਂ ਇੱਕ ਰਸਮੀ ਹੁਕਮ ਵੀ ਜਾਰੀ ਕੀਤਾ ਜਾਵੇਗਾ, ਜਿਸ ਵਿੱਚ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਸੀਬੀਆਈ ਨੂੰ ਜਾਂਚ ਕਿੰਨੀ ਦੇਰ ਵਿੱਚ ਪੂਰੀ ਕਰਨੀ ਹੈ।
