ਪੰਜਾਬ ‘ਚ MLA ਦੇ ਭਗੌੜੇ ਪੁੱਤਰ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ‘ਤੇ ਰੋਕ ਲਾਈ

ਪੰਜਾਬ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ MLA ਦੇ ਭਗੌੜੇ ਪੁੱਤਰ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ।ਹਾਈ ਕੋਰਟ ਨੇ ਉਸ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਸੈਂਟਰਲ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਦੇ ਭਗੌੜੇ ਪੁੱਤਰ ਰਾਜਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਰਾਹਤ ਦਿੱਤੀ ਹੈ। ਅਦਾਲਤ ਨੇ ਰਾਜਨ ਅਰੋੜਾ ਦੀ ਗ੍ਰਿਫ਼ਤਾਰੀ ‘ਤੇ 24 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਹ ਰਾਹਤ ਉਸ ਸਮੇਂ ਆਈ ਹੈ ਜਦੋਂ ਵਿਜੀਲੈਂਸ ਬਿਊਰੋ ਨੇ ਰਾਜਨ ਅਰੋੜਾ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਸੀ ਅਤੇ ਉਸ ਦੇ ਦੁਬਈ ਵਿੱਚ ਲੁਕਣ ਦੀ ਸੰਭਾਵਨਾ ਸੀ।
ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਰਾਜਨ ਅਰੋੜਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਰਾਜਨ ਅਰੋੜਾ ਨੂੰ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਪਹਿਲਾਂ ਵਿਜੀਲੈਂਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਰਾਜਨ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ ਵਿੱਚ ਲੁਕਿਆ ਹੋਇਆ ਸੀ। LOC ਜਾਰੀ ਹੋਣ ਤੋਂ ਬਾਅਦ, ਵਿਦੇਸ਼ ਤੋਂ ਵਾਪਸੀ ‘ਤੇ ਉਸਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਸੀ, ਪਰ ਹੁਣ ਉਸਨੂੰ ਹਾਈ ਕੋਰਟ ਦੇ ਹੁਕਮ ਨਾਲ ਅਸਥਾਈ ਰਾਹਤ ਮਿਲੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।