ਘਰ ‘ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ 2 ਜ਼ਖਮੀ

ਦਿੱਲੀ

ਨਵੀਂ ਦਿੱਲੀ, 16 ਜੁਲਾਈ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਜਗਤਪੁਰੀ ਇਲਾਕੇ ਦੇ ਪੁਰਾਣੇ ਗੋਵਿੰਦਪੁਰਾ ਵਿੱਚ ਬੀਤੀ ਰਾਤ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਦੋ ਜ਼ਖਮੀ ਹੋ ਗਏ। ਕੁੱਲ 10 ਲੋਕ ਫਸ ਗਏ, ਜਿਨ੍ਹਾਂ ਵਿੱਚੋਂ 6 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ।
ਸ਼ਾਹਦਰਾ ਦੇ ਡੀਸੀਪੀ ਪ੍ਰਸ਼ਾਂਤ ਗੌਤਮ ਨੇ ਕਿਹਾ ਕਿ ਫਾਇਰ ਬ੍ਰਿਗੇਡ ਨੂੰ ਰਾਤ 8.46 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ। ਘਰ ਵਿੱਚੋਂ 10 ਲੋਕਾਂ ਨੂੰ ਬਾਹਰ ਕੱਢਿਆ ਗਿਆ। 4 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਡਾ. ਹੇਡਗੇਵਾਰ ਹਸਪਤਾਲ ਭੇਜਿਆ ਗਿਆ। ਡਾਕਟਰਾਂ ਨੇ 2 ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾਂ ਦੀ ਪਛਾਣ ਤਨਵੀਰ (28 ਸਾਲ) ਅਤੇ ਨੁਸਰਤ ਵਜੋਂ ਹੋਈ ਹੈ। ਜ਼ਖਮੀਆਂ ਦੀ ਪਛਾਣ ਫੈਜ਼ਲ ਅਤੇ ਆਸਿਫ (18 ਸਾਲ) ਵਜੋਂ ਹੋਈ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇੱਕ ਗੁਆਂਢੀ ਨੌਜਵਾਨ ਨੇ ਨਿਊਜ਼ ਏਜੰਸੀ ਆਈਏਐਨਐਸ ਨੂੰ ਦੱਸਿਆ ਕਿ ਘਰ ਵਿੱਚ ਪਾਵਰ ਬੈਂਕ ਬਣਾਉਣ ਦਾ ਕੰਮ ਚੱਲ ਰਿਹਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।