ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, 50 ਲੋਕਾਂ ਦੀ ਮੌਤ

ਕੌਮਾਂਤਰੀ ਪੰਜਾਬ

ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ 50 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ, ਜਦੋਂ ਹੋਰ ਸੈਂਕੜੇ ਜ਼ਖਮੀ ਹੋ ਗਏ ਹਨ। ਇਸ ਹਾਦਸੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।
ਬਗਦਾਦ, 17 ਜੁਲਾਈ, ਦੇਸ਼ ਕਲਿਕ ਬਿਊਰੋ :
ਇਰਾਕ ਦੇ ਕਟੁ ਸ਼ਹਿਰ ਵਿੱਚ ਇੱਕ ਵੱਡੇ ਸੁਪਰਮਾਰਕੀਟ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 50 ਲੋਕਾਂ ਦੀ ਜਾਨ ਚਲੀ ਗਈ ਹੈ। ਕਈ ਲੋਕ ਜ਼ਖਮੀ ਵੀ ਹੋਏ ਹਨ। ਇਹ ਜਾਣਕਾਰੀ ਇਰਾਕ ਦੀ ਸਰਕਾਰੀ ਨਿਊਜ਼ ਏਜੰਸੀ ਆਈਐਨਏ ਨੇ ਦਿੱਤੀ ਹੈ।
ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ, ਪਰ ਰਾਜਪਾਲ ਨੇ ਕਿਹਾ ਹੈ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੇ 48 ਘੰਟਿਆਂ ਵਿੱਚ ਸ਼ੁਰੂਆਤੀ ਰਿਪੋਰਟ ਜਾਰੀ ਕੀਤੀ ਜਾਵੇਗੀ।ਰਾਜਪਾਲ ਨੇ ਇਹ ਵੀ ਕਿਹਾ ਕਿ ਇਮਾਰਤ ਅਤੇ ਮਾਲ ਦੇ ਮਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦੇਖਿਆ ਗਿਆ ਹੈ ਕਿ ਸ਼ਹਿਰ ਦੀ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗੀ ਹੈ, ਤੇ ਅੱਗ ਬੁਝਾਉਣ ਵਾਲੇ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।