ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਵੱਲੋਂ ਇਕ ਵਾਰ ਫਿਰ ਆਮ ਲੋਕਾਂ ਨੂੰ ਝਟਕਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਚਨਚੇਤ ਲੋਕਾਂ ਉਤੇ ਹੋਰ ਬੋਝ ਪਾਇਆ ਗਿਆ ਹੈ। ਸਰਕਾਰ ਵੱਲੋਂ ਪ੍ਰੋਪਰਟੀ ਟੈਕਸ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 5 ਫੀਸਦੀ ਪ੍ਰੋਪਰਟੀ ਟੈਕਸ ਵਿੱਚ ਵਾਧਾ ਕੀਤਾ ਗਿਆ ਹੈ। ਇਹ ਟੈਕਸ ਵਾਧਾ 1 ਅਪ੍ਰੈਲ 2025 ਤੋਂ ਲਾਗੂ ਹੋ ਜਾਵੇਗਾ। ਇਸ ਸਬੰਧੀ ਸਥਾਨਕ ਸਰਕਾਰ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਆਉਣ ਵਾਲੀਆਂ ਸਾਰੀਆਂ ਰਿਹਾਇਸ਼ੀ ਅਤੇ ਵਪਾਰਿਕ ਇਮਾਰਤਾਂ ਉਤੇ ਲਾਗੂ ਹੋਵੇਗਾ।