ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 06 ਸਕੂਲੀ ਬੱਸਾਂ ਦੇ ਚਲਾਨ

ਸਿੱਖਿਆ \ ਤਕਨਾਲੋਜੀ

ਸਕੂਲੀ ਬੱਸਾਂ ‘ਚ ਦਸਤਾਵੇਜ਼ ਅਤੇ ਹੋਰ ਸਹੂਲਤਾਂ ਪੂਰੀਆਂ ਰੱਖਣ ਦੀ ਹਦਾਇਤ

ਮਾਨਸਾ, 18 ਜੁਲਾਈ: ਦੇਸ਼ ਕਲਿੱਕ ਬਿਓਰੋ

          ਡਿਪਟੀ ਕਮਿਸ਼ਨ, ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਤੀਸ਼ਾ ਅੱਤਰੀ ਦੀ ਯੋਗ ਅਗਵਾਈ ਵਿਚ ਸੇਫ ਸਕੂਲ ਵਾਹਨ ਪਾਲਸੀ ਤਹਿਤ ਮਾਨਸਾ ਵਿੱਚ ਬੱਸਾਂ ਦੀ ਚੈਕਿੰਗ ਕੀਤੀ ਗਈ।

      ਇਸ ਮੌਕੇ ਕਾਊਂਸਲਰ, ਰਜਿੰਦਰ ਕੁਮਾਰ ਵਰਮਾ ਅਤੇ ਟਰੈਫਿਕ ਇੰਚਾਰਜ,  ਭਗਵੰਤ ਸਿੰਘ ਨੇ ਕਿਹਾ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 06 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਦਸਤਾਵੇਜ਼ ਪੂਰੇ ਰੱਖਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ ਇਸ ਲਈ ਸੇਫ ਵਾਹਨ ਪਾਲਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

       ਉਨ੍ਹਾਂ ਕਿਹਾ ਕਿ ਵੈਨਾਂ ਵਿੱਚ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਭਜਾਊ ਯੰਤਰ, ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਉਸ ਉੱਪਰ ਪੱਟੀ ਵਿੱਚ ਸਕੂਲ ਦਾ ਨਾਂ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਲੇਡੀਜ ਅਟੈਂਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ।

       ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾ ਅੰਦਰ ਇਹਨਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ‘ਤੇ ਸਬੰਧਤ ਸਕੂਲ ਦੇ ਧਿਆਨ ‘ਚ ਲਿਆਉਣ।

       ਇਸ ਮੌਕੇ ਪੁਲਿਸ ਵਿਭਾਗ ਤੋਂ ਜਸਵੀਰ ਸਿੰਘ, ਬਲਦੇਵ ਸਿੰਘ, ਚਾਈਲਡ  ਲਾਈਨ ਤੋਂ ਮੀਡੀਆ ਇੰਚਾਰਜ ਸ਼ੈਲੀ ਅਤੇ ਸ਼ੁਭਦੀਪ ਸਿੰਘ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।