ਮੁੱਖ ਮੰਤਰੀ ਨੇ ਕਿਹਾ, ਰਾਖਵਾਂਕਰਨ ਕੋਟੇ ’ਚ ਨੌਕਰੀ ਲੈਣ ਵਾਲਿਆਂ ਉਤੇ ਹੋਵੇਗੀ ਕਾਰਵਾਈ
ਤਿੰਨ ਨੂੰ ਛੱਡ ਕੇ ਬਾਕੀ ਧਰਮਾਂ ਨਾਲ ਸਬੰਧਤ ਅਨੁਸੂਚਿਤ ਜਾਤੀ (SC) ਭਾਈਚਾਰੇ ਦੇ ਸਰਟੀਫਿਕੇਟ ਰੱਦ ਕੀਤੇ ਜਾਣਗੇ। ਇਸ ਸਬੰਧੀ ਵਿਧਾਨ ਪਰਿਸਦ ਵਿੱਚ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ।
ਨਵੀਂ ਦਿੱਲੀ, 18 ਜੁਲਾਈ, ਦੇਸ਼ ਕਲਿੱਕ ਬਿਓਰ :
ਤਿੰਨ ਨੂੰ ਛੱਡ ਕੇ ਬਾਕੀ ਧਰਮਾਂ ਨਾਲ ਸਬੰਧਤ ਅਨੁਸੂਚਿਤ ਜਾਤੀ (SC) ਭਾਈਚਾਰੇ ਦੇ ਸਰਟੀਫਿਕੇਟ ਰੱਦ ਕੀਤੇ ਜਾਣਗੇ। ਇਸ ਸਬੰਧੀ ਵਿਧਾਨ ਪਰਿਸਦ ਵਿੱਚ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਨੇ ਕਿਹਾ ਕਿ ਹਿੰਦੂ, ਸਿੱਖ ਅਤੇ ਬੁੱਧ ਧਰਮ ਤੋਂ ਇਲਾਵਾ ਹੋਰ ਕਿਸੇ ਧਰਮ ਦੇ ਵਿਅਕਤੀ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਵਾਇਆ ਹੈ ਤਾਂ ਉਸ ਨੂੰ ਰੱਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਵਿਧਾਨ ਪਰਿਸ਼ਦ ਵਿੱਚ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਸਰਕਾਰੀ ਨੌਕਰੀਆਂ ਵਰਗੇ ਰਾਖਵਾਂਕਰਨ ਦਾ ਲਾਭ ਲਿਆ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਅਨੁਸੂਚਿਤ ਜਾਤੀ ਦੇ ਪ੍ਰਮਾਣ ਪੱਤਰ ਦੀ ਵਰਤੋਂ ਕਰਕੇ ਚੋਣ ਜਿੱਤੀ ਹੈ, ਤਾਂ ਉਸਦੀ ਚੋਣ ਰੱਦ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬਲਪੂਰਵਕ ਜਾਂ ਧੋਖੇ ਵਿਚ ਧਰਮ ਬਦਲਣ ਸਬੰਧਤ ਮਾਮਲਿਆਂ ਨਾਲ ਨਜਿੱਠਣ ਲਈ ਸਖਤ ਕਦਮ ਚੁੱਕਣ ਉਤੇ ਵਿਚਾਰ ਕਰ ਰਹੀ ਹੈ ਅਤੇ ਇਸ ਸਬੰਧੀ ਛੇਤੀ ਹੀ ਫੈਸਲਾ ਲਿਆ ਜਾਵੇਗਾ।