ਸ੍ਰੀ ਮੁਕਤਸਰ ਸਾਹਿਬ, 18 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਸਰਕਾਰੀ ਸਕੂਲ ਦੀ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ। ਮਲੋਟ ਦੇ ਨਜ਼ਦੀਕੀ ਪਿੰਡ ਰਾਜਨਗਰ ਦੇ ਸਰਕਾਰੀ ਸਕੂਲ ਵਿੱਚ ਮੈਨੇਮੈਂਟ ਕਮੇਟੀ (SMC) ਦੇ ਚੇਅਰਮੈਨ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਇਆ ਵਿਵਾਦ ਐਨਾ ਵਧ ਗਿਆ ਕਿ ਗੋਲੀ ਚਲਾ ਦਿੱਤੀ ਗਈ। ਮਿਲੀ ਜਾਣਕਾਰੀ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਬਹਿਸਬਾਜ਼ੀ ਇੰਨੀ ਵੱਧ ਗਈ ਕਿ ਗੋਲੀ ਚੱਲਣ ਦੀ ਘਟਨਾ ਵਾਪਰ ਗਈ।
ਜਾਣਕਾਰੀ ਮੁਤਾਬਕ ਸਰਕਾਰੀ ਸਕੂਲ ਰਾਜਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਨਵੇਂ ਚੇਅਰਮੈਨ ਦੀ ਚੋਣ ਲਈ ਮੀਟਿੰਗ ਰੱਖੀ ਗਈ ਸੀ। ਇਸ ਦੌਰਾਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਮਾਮਲਾ ਗਰਮਾ ਗਿਆ। ਵੇਖਦੇ ਹੀ ਵੇਖਦੇ ਆਪਸੀ ਤਕਰਾਰ ਨੇ ਹਿੰਸਕ ਰੂਪ ਲੈ ਲਿਆ ਅਤੇ ਇੱਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਮਲੋਟ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।