ਨਵੀਂ ਦਿੱਲੀ, 18 ਜੁਲਾਈ, ਦੇਸ਼ ਕਲਿਕ ਬਿਊਰੋ :
I.N.D.I.A. ਗਠਜੋੜ ਦੇ ਨੇਤਾ 19 ਜੁਲਾਈ (ਸ਼ਨੀਵਾਰ) ਸ਼ਾਮ ਨੂੰ ਮਿਲਣ ਜਾ ਰਹੇ ਹਨ। ਤ੍ਰਿਣਮੂਲ ਕਾਂਗਰਸ (TMC) ਅਤੇ ਆਮ ਆਦਮੀ ਪਾਰਟੀ (AAP) ਇਸ I.N.D.I.A. alliance meeting ਵਿੱਚ ਹਿੱਸਾ ਨਹੀਂ ਲੈਣਗੇ।
ਸੂਤਰਾਂ ਅਨੁਸਾਰ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਸਮੇਤ ਕਈ ਨੇਤਾਵਾਂ ਨਾਲ ਗੱਲ ਕੀਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਬੁਲਾਇਆ ਹੈ।
ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਮਾਨਸੂਨ ਸੈਸ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਪ੍ਰਕਿਰਿਆ (SIR) ਨੂੰ ਲੈ ਕੇ ਹੰਗਾਮਾ ਚੱਲ ਰਿਹਾ ਹੈ। I.N.D.I.A. alliance meeting ਇਸ ਸਾਲ 3 ਜੂਨ ਨੂੰ ਹੋਈ ਸੀ।
