ਮੋਹਾਲੀ, 18 ਜੁਲਾਈ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੋਹਾਲੀ ਜ਼ਿਲ੍ਹੇ ਦੇ ਸੀਨੀਅਰ ਆਗੂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅੱਜ ਪਾਰਟੀ ਦੀ ਮੈਂਬਰਸ਼ਿਪ ਅਤੇ ਅਹੁਦਿਆਂ ਤੋਂ ਆਪਣਾ ਅਸਤੀਫਾ ਦੇ ਦਿੱਤਾ। ਉਨ੍ਹਾਂ ਵੱਲੋਂ ਇਹ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਗਿਆ ਹੈ।
ਉਨ੍ਹਾਂ ਆਪਣੇ ਅਸਤੀਫੇ ਵਿੱਚ ਲਿਖਿਆ, ‘‘ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ।‘
ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਅਕਾਲੀ ਦਲ ਦੀ ਟਿਕਟ ’ਤੇ ਖਰੜ ਤੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ।