ਪੰਜਾਬ ਦੀ ਇੱਕ ਪੰਚਾਇਤ ਦਾ ਫੈਸਲਾ
ਬਠਿੰਡਾ: 18 ਜੁਲਾਈ, ਦੇਸ਼ ਕਲਿੱਕ ਬਿਓਰੋ
ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਦੀ ਪੰਚਾਇਤ ਨੇ ਇੱਕ ਹੈਰਾਨ ਕਰਨ ਵਾਲਾ ਫੈਸਲਾ ਲੈਂਦੇ ਹੋਏ ਪ੍ਰੇਮ ਵਿਆਹਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੰਚਾਇਤ ਵੱਲੋਂ ਪਾਸ ਕੀਤੇ ਗਏ ਮਤੇ ਅਨੁਸਾਰ, ਜੇਕਰ ਪਿੰਡ ਦਾ ਕੋਈ ਮੁੰਡਾ ਜਾਂ ਕੁੜੀ ਆਪਸੀ ਸਹਿਮਤੀ ਨਾਲ ਪਿਆਰ ਲਈ ਵਿਆਹ ਕਰਦਾ ਹੈ, ਇਸ ਲਈ ਉਨ੍ਹਾਂ ਨੂੰ ਪਿੰਡ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਪੰਚਾਇਤ ਦਾ ਕਹਿਣਾ ਹੈ ਕਿ ਅਜਿਹੇ ਰਿਸ਼ਤੇ ਸਮਾਜ ਨੂੰ ਗਲਤ ਸੁਨੇਹਾ ਦਿੰਦੇ ਹਨ ਅਤੇ ਇਹ ਵਿਆਹ ਕਦੇ ਵੀ ਪੂਰੀ ਤਰ੍ਹਾਂ ਸਫਲ ਨਹੀਂ ਹੁੰਦੇ, ਇਸ ਲਈ ਇਹ ਫੈਸਲਾ ਲੈਣਾ ਜ਼ਰੂਰੀ ਹੋ ਗਿਆ।