ਸ਼੍ਰੋਮਣੀ ਅਕਾਲੀ ਦਲ ਨੇ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ

ਪੰਜਾਬ

ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸੰਗਰੂਰ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ। ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਨਵੇਂ ਹਲਕਾ ਇੰਚਾਰਜ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।