ਅੰਮ੍ਰਿਤਸਰ, 18 ਜੁਲਾਈ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨੂੰ ਬੰਬ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਮਿਲੀ ਹੈ। ਤਾਮਿਲਨਾਡੂ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਧਮਕੀ ਭਰੇ ਈਮੇਲ ਭੇਜਣ ਪਿੱਛੇ ਸ਼ਾਮਲ ਹਨ।
ਹਾਲਾਂਕਿ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਹੁਣ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਅਨੁਸਾਰ, ਜਾਂਚ ਟੀਮਾਂ ਪਿਛਲੇ ਦੋ ਦਿਨਾਂ ਤੋਂ ਤਾਮਿਲਨਾਡੂ ਵਿੱਚ ਸਰਗਰਮ ਸਨ ਅਤੇ ਲਿੰਕਾਂ ਦੀ ਭਾਲ ਕਰ ਰਹੀਆਂ ਸਨ। 14 ਜੁਲਾਈ ਤੋਂ SGPC ਨੂੰ ਪੰਜ ਧਮਕੀ ਭਰੇ ਈਮੇਲ ਮਿਲ ਚੁੱਕੇ ਹਨ।
ਇਨ੍ਹਾਂ ਮੇਲਾਂ ਵਿੱਚ, ਹਰਿਮੰਦਰ ਸਾਹਿਬ ਨੂੰ RDX ਨਾਲ ਉਡਾਉਣ ਦੀ ਗੱਲ ਕੀਤੀ ਗਈ ਸੀ। ਮੇਲਾਂ ਤੋਂ ਬਾਅਦ, ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਹਰਮੰਦਰ ਕੰਪਲੈਕਸ ਸਮੇਤ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਇੱਕ ਤੀਬਰ ਤਲਾਸ਼ੀ ਮੁਹਿੰਮ ਚਲਾਈ ਗਈ।
