ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਧਾਈ

ਪੰਜਾਬ

ਮੋਹਾਲੀ: 19 ਜੁਲਾਈ, ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ।
ਅੱਜ ਅਦਾਲਤ ਨੂੰ ਆਉਂਦੇ ਸਾਰੇ ਰਸਤੇ ਪੁਲੀਸ ਨੇ ਸੀਲ ਕੀਤੇ ਹੋਏ ਸਨ। ਸਾਰੇ ਪਾਸੇ ਪੁਲਿਸ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੀ ਹੋਈ ਸੀ।ਬਿਕਰਮ ਮਜੀਠੀਆ ਨੂੰ ਸਕਿਉਰਿਟੀ ਜੇਲ੍ਹ ਨਾਭਾ ਵਿੱਚ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਅੱਜ 14 ਦਿਨਾਂ ਦੀ ਜੁਡੀਸੀਅਲ ਹਿਰਾਸਤ ਤੋਂ ਬਾਅਦ ਪੇਸ਼ ਕੀਤਾ ਗਿਆ । ।ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ।
ਸੁਰੱਖਿਆ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਸਵੇਰ ਤੋਂ ਹੀ ਮੋਹਾਲੀ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।