ਇਕੋ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰੀਲੀ ਦਵਾਈ ਖਾ ਕੇ ਦਿੱਤੀ ਜਾਨ

ਰਾਸ਼ਟਰੀ

ਅਹਿਮਦਾਬਾਦ, 20 ਜੁਲਾਈ, ਦੇਸ਼ ਕਲਿਕ ਬਿਊਰੋ :
ਪਿੰਡ ਵਿੱਚ ਇੱਕ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਛੋਟੇ ਬੱਚੇ ਸ਼ਾਮਲ ਹਨ। ਇਹ ਘਟਨਾ ਅਹਿਮਦਾਬਾਦ ਜ਼ਿਲ੍ਹੇ ਦੇ ਬਗੋਦਰਾ ਪਿੰਡ ਵਿੱਚ ਵਾਪਰੀ।
ਮ੍ਰਿਤਕਾਂ ਦੀ ਪਛਾਣ ਵਿਪੁਲ ਵਾਘੇਲਾ (32), ਉਸਦੀ ਪਤਨੀ ਸੋਨਲ (26), ਧੀ ਕਰੀਨਾ ਉਰਫ਼ ਸਿਮਰਨ (11), ਪੁੱਤਰ ਮਯੂਰ (8) ਅਤੇ ਧੀ ਪ੍ਰਿੰਸੀ (5) ਵਜੋਂ ਹੋਈ ਹੈ। ਵਿਪੁਲ ਰਿਕਸ਼ਾ ਚਲਾਉਂਦਾ ਸੀ।ਖੁਦਕੁਸ਼ੀ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।