ਪੰਜਾਬ ‘ਚ ਇਸ ਮਹੀਨੇ ਆ ਰਹੀ ਇੱਕ ਸਰਕਾਰੀ ਛੁੱਟੀ

ਸਿੱਖਿਆ \ ਤਕਨਾਲੋਜੀ


ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਇਸ ਮਹੀਨੇ ਇੱਕ ਸਰਕਾਰੀ ਛੁੱਟੀ ਆ ਰਹੀ ਹੈ। ਇਹ ਛੁੱਟੀ ਸਕੂਲਾਂ-ਕਾਲਜਾਂ ਦੇ ਨਾਲ-ਨਾਲ ਹੋਰ ਸਰਕਾਰੀ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਹ ਇੱਕ ਰਾਖਵੀਂ ਛੁੱਟੀ ਐਲਾਨੀ ਗਈ ਹੈ।
ਪੰਜਾਬ ਵਿੱਚ 31 ਜੁਲਾਈ, ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਵੀਰਵਾਰ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇੱਕ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 31 ਜੁਲਾਈ ਦੀ ਛੁੱਟੀ ਵੀ ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਹੈ।
ਇੱਥੇ ਇਹ ਵਿਸ਼ੇਸ਼ ਤੌਰ ‘ਤੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਿੱਤੀਆਂ ਸਨ, ਜਿਸ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਇੱਕ ਰਾਖਵੀ ਛੁੱਟੀ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।