ਪੰਜਾਬ ਦੇ 25 ਸਰਕਾਰੀ ਸਕੂਲਾਂ ਦੇ ਬਦਲੇ ਨਾਮ

ਪੰਜਾਬ

ਪਿੰਡ ਬਿਆਸ ਦੇ ਸਕੂਲ ਦਾ ਨਾਮ ਦੌੜਾਕ ਫੌਜਾ ਸਿੰਘ ਦੇ ਨਾਮ ’ਤੇ ਰੱਖਿਆ

ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ 25 ਸਰਕਾਰੀ ਸਕੂਲਾਂ ਦਾ ਬਦਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਤੱਕ 115 ਸਕੂਲਾਂ ਦਾ ਨਾਮ ਬਦਲਿਆ ਜਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਹੁਣ ਤੱਕ 115 ਸਕੂਲਾਂ ਦੇ ਨਾਮ ਗਦਰੀ ਬਾਬਿਆਂ, ਸ਼ਹੀਦਾਂ ਦੇ ਨਾਮ ਉਤੇ ਰੱਖੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡ ਬਿਆਸ ਦੇ ਸਕੂਲ ਦਾ ਨਾਮ ਮੈਰਾਥਨ ਅਥਲੀਟ ਫੌਜਾ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਸਮੇਂ ਵਿੱਚ ਹੋਰ ਕੀ ਕਈ ਦੇਸ਼ ਭਗਤਾਂ, ਸੁਤੰਤਰਤਾ ਸਰਗਰਮੀਆਂ, ਸ਼ਹੀਦਾਂ ਦੇ ਨਾਮਾਂ ਉਤੇ ਸਕੂਲਾਂ ਦੇ ਨਾਮ ਰੱਖੇ ਜਾਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।