ਸੰਗਰੂਰ, 21 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਨੂੰ ਵੱਡਾ ਤੋਹਫਾ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਸੌਪੇ ਜਾਣਗੇ। ਇਹ ਚੈਕ ਪਿੰਡਾਂ ਦੇ ਵਿਕਾਸ ਮਿਸ਼ਨ ਤਹਿਤ ਵੰਡੇ ਜਾਣਗੇ। ਅੱਜ ਵੰਡਣਗੇ ₹25.89 ਕਰੋੜ ਦੇ ਚੈਕ, 314 ਵਿਕਾਸ ਪ੍ਰੋਜੈਕਟਾਂ ਦੀ ਹੋਵੇਗੀ ਸ਼ੁਰੂਆਤ ਹੋਵੇਗੀ। ਪੰਚਾਇਤਾਂ ਨੂੰ ਦਿੱਤੇ ਜਾਣ ਵਾਲੇ ਫੰਡਾਂ ਨਾਲ ਪਿੰਡਾਂ ਦੀਆਂ ਸੜਕਾਂ, ਪਾਰਕਾਂ, ਧਰਮਸ਼ਾਲਾਵਾਂ, ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰਿਆਂ ਵਰਗੀਆਂ ਸਹੂਲਤਾਂ ਦੀ ਹੋਵੇਗੀ ਸ਼ੁਰੂਆਤ।