ਪੰਜਾਬ ’ਚ ਦੋ ਦਿਨ ਪੈ ਸਕਦਾ ਭਾਰੀ ਮੀਂਹ

ਪੰਜਾਬ

ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਅਤੇ ਭਲਕੇ ਭਾਰੀ ਮੀਂਹ ਹੋਣ ਬਾਰੇ ਭਵਿੱਖਬਾਣੀ ਕੀਤੀ ਗਈ ਹੈ। ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਤੋਂ ਹੀ ਮੋਹਾਲੀ ਵਿੱਚ ਮੀਂਹ ਪੈ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂ ਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੋਪੜ ਵਿੱਚ 12 ਸੇਮੀ ਤੋਂ ਜ਼ਿਆਦਾ ਭਾਰੀ ਮੀਂਹ ਪੈ ਸਕਦਾ ਹੈ।

ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਦਰਮਿਆਨੀ ਬਰਸ਼ ਹੋ ਸਕਦੀ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।