ਪੰਜਾਬ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਦੀ ਮੌਤ

Punjab

ਪੰਜਾਬ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਗਈ। ਇਕ ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰਿਆ।

ਬਠਿੰਡਾ, 21 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਗਈ। ਇਕ ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਬਠਿੰਡਾ-ਚੰਡੀਗੜ੍ਹ ਮੇਨ ਹਾਈਵੇ ਉਤੇ ਭੁੱਚੋ ਟੋਲ ਪਲਾਜ਼ਾ ਕੋਲ ਇਹ ਘਟਨਾ ਵਾਪਰੀ। ਕਾਰ ਵਿੱਚ ਇਕ ਲੜਕੀ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਮੰਡੀ ਕਲਾਂ ਦੇ ਦਸੇ ਜਾ ਰਹੇ ਹਨ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਠਿੰਡਾ ਰਖਵਾ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।