ਬੀਤੇ ਦੇਰ ਰਾਤ ਨੂੰ ਗੋਲੀ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ ਗਈ।
ਲੁਧਿਆਣਾ, 21 ਜੁਲਾਈ, ਦੇਸ਼ ਕਲਿੱਕ ਬਿਓਰੋ :
ਬੀਤੇ ਦੇਰ ਰਾਤ ਨੂੰ ਗੋਲੀ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਇਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਦੋਸਤਾਂ ਨੇ ਦੇਖਿਆ ਕਿ ਉਹ ਜ਼ਖਮੀ ਹਾਲਤ ਵਿੱਚ ਸੜਕ ਉਤੇ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਐਕਟਿਵਾ ਉਤੇ ਸਰਕਾਰੀ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਮ੍ਰਿਤਕ ਦੀ ਪਹਿਚਾਣ ਰੋਹਿਤ ਵਾਸੀ ਹੈਬੋਵਾਲ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਸਬੰਧਤ ਥਾਣਾ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਮੌਕੇ ਉਤੇ ਪਹੁੰਚ ਕੇ ਦੇਖਿਆ ਕਿ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗੀ ਹੈ। ਜੋ ਨੌਜਵਾਨ ਮ੍ਰਿਤਕ ਨੂੰ ਹਸਪਤਾਲ ਛੱਡ ਕੇ ਗਏ ਹਨ ਉਨ੍ਹਾਂ ਨਾਲ ਗੱਲਬਾਤ ਕਰਕੇ ਘਟਨਾ ਸਥਾਨ ਦਾ ਪਤਾ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।