ਚੀਫ਼ ਖ਼ਾਲਸਾ ਦੀਵਾਨ ਦੇ ਅੰਮ੍ਰਿਤ ਨਾ ਛਕਣ ਤੇ ਦਾੜ੍ਹੀ ਰੰਗਣ ਵਾਲੇ ਮੈਂਬਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ, ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ

ਪੰਜਾਬ

ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿਕ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ‘ਤੇ ਪੇਸ਼ ਹੋਏ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੇ ਆਪਣੀ ਸ਼ਿਕਾਇਤ ਸਬੰਧੀ ਸਪੱਸ਼ਟੀਕਰਨ ਦਿੱਤਾ। ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਕੁਲਦੀਪ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸਾਰੇ ਮੈਂਬਰਾਂ ਨੂੰ ਸਖ਼ਤ ਆਦੇਸ਼ ਦਿੱਤੇ। ਚੀਫ਼ ਖ਼ਾਲਸਾ ਦੀਵਾਨ ਦੇ ਸਾਰੇ ਮੈਂਬਰ 1 ਸਤੰਬਰ ਤੱਕ ਅੰਮ੍ਰਿਤ ਛਕਣ। ਜਿਨ੍ਹਾਂ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੇ ਅਜੇ ਤੱਕ ਅੰਮ੍ਰਿਤ ਨਹੀਂ ਛਕਿਆ, ਉਹ 41 ਦਿਨਾਂ ਦੇ ਅੰਦਰ ਅੰਮ੍ਰਿਤ ਛਕਣ।
ਸ੍ਰੀ ਅਕਾਲ ਤਖ਼ਤ ਨੇ ਹਦਾਇਤ ਕੀਤੀ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੇ ਜਿਹੜੇ ਮੈਂਬਰ ਆਪਣੀਆਂ ਦਾੜ੍ਹੀਆਂ ਰੰਗਦੇ ਹਨ, ਉਹ ਰੰਗ ਲਗਾਉਣਾ ਬੰਦ ਕਰ ਦੇਣ ਅਤੇ ਜਿਨ੍ਹਾਂ ਮੈਂਬਰਾਂ ਨੇ ਆਪਣੀਆਂ ਦਾੜ੍ਹੀਆਂ ‘ਤੇ ਕੁੰਡਲ ਬਣਵਾਏ ਹਨ, ਉਹ ਕੁੰਡਲ ਠੀਕ ਕਰਵਾ ਕੇ ਅਕਾਲ ਤਖ਼ਤ ਤੋਂ ਮੁਆਫ਼ੀ ਮੰਗਣ। ਜੇਕਰ ਕੋਈ ਮੈਂਬਰ ਅੰਮ੍ਰਿਤਧਾਰੀ ਨਹੀਂ ਬਣਦਾ ਅਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਦੀ ਚੀਫ਼ ਖ਼ਾਲਸਾ ਦੀਵਾਨ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।