ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ, 4 ਜ਼ਖਮੀ

ਰਾਸ਼ਟਰੀ

ਬੀਕਾਨੇਰ, 22 ਜੁਲਾਈ, ਦੇਸ਼ ਕਲਿੱਕ ਬਿਓਰੋ :

ਬੀਤੇ ਦੇਰ ਰਾਤ ਨੂੰ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 5 ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚ ਵਾਪਰੀ। ਮੰਗਲਵਾਰ ਨੂੰ ਇਸ ਹਾਦਸੇ ਸਬੰਧੀ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ।

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਦੇਰ ਰਾਤ ਨੂੰ ਸਿਖਵਾਲ ਖੇਤਰ ਵਿੱਚ ਇਹ ਹਾਦਸਾ ਹੋਇਆ। ਦੋ ਕਾਰਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ 5 ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ। ਗੱਡੀਆਂ ਵਿੱਚ ਜ਼ਬਰਦਸਤ ਭਿਆਨਕ ਟੱਕਰ ਹੋਈ ਕਿ ਦੋਵੇਂ ਕਾਰਾਂ ਹੀ ਪੂਰੀ ਤਰ੍ਹਾਂ ਖਤਮ ਹੋ ਗਈਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।