CM ਭਗਵੰਤ ਮਾਨ ਦਰਬਾਰ ਸਾਹਿਬ ਹੋਏ ਨਤਮਸਤਕ, SGPC ਪ੍ਰਧਾਨ ਨਾਲ ਕੀਤੀ ਮੁਲਾਕਾਤ, ਬੰਬ ਧਮਕੀ ਬਾਰੇ ਬੋਲੇ

ਪੰਜਾਬ


ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਦੁਪਹਿਰ ਵੇਲੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹਾਲੀਆ ਈਮੇਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਈਮੇਲ ਭੇਜਣ ਵਾਲੇ ਦੇ ਆਈਪੀ ਪਤੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਦੋਸ਼ੀ ਦੇ ਬਹੁਤ ਨੇੜੇ ਪਹੁੰਚ ਚੁੱਕੇ ਹਾਂ ਅਤੇ ਜਿਹੜਾ ਵਿਅਕਤੀ ਭੀ ਇਸ ਘਟਨਾ ਦੇ ਪਿੱਛੇ ਹੋਵੇਗਾ, ਉਸਨੂੰ ਕਾਨੂੰਨ ਦੇ ਹਵਾਲੇ ਕੀਤਾ ਜਾਵੇਗਾ, ਭਾਵੇਂ ਉਹ ਕਿਸੇ ਵੀ ਦੇਸ਼ ਵਿੱਚ ਹੋਵੇ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਪੂਰੀ ਸਾਜਿਸ਼ ਕਿਨ੍ਹਾਂ ਵੱਲੋਂ ਰਚੀ ਗਈ, ਇਹਦੀ ਪੂਰੀ ਸੱਚਾਈ ਵੀ ਜਲਦੀ ਸਾਹਮਣੇ ਲਿਆਈ ਜਾਵੇਗੀ। ਸੁਰੱਖਿਆ ਪ੍ਰਬੰਧਾਂ ਬਾਰੇ ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਾਦੇ ਵਸਤਰਾਂ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਤਾਂ ਜੋ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਵਿੱਚ ਕੋਈ ਰੁਕਾਵਟ ਨਾ ਆਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।