ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਪੁਲਿਸ ਦੀ ਬਰਖ਼ਾਸਤ ਅਮਨਦੀਪ ਕੌਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਅਮਨਦੀਪ ਕੌਰ ਦੀ ਪਟੀਸ਼ਨ ਉਤੇ ਅੱਜ ਹਾਈਕੋਰਟ ਵਿੱਚ ਸੁਣਾਈ ਹੋਈ। ਮਾਨਯੋਗ ਅਦਾਲਤ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਮਨਦੀਪ ਕੌਰ ਨੇ ਵਕੀਲਾਂ ਰਾਹੀਂ ਇੱਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਦਾ ਪੱਖ ਦੁਬਾਰਾ ਸੁਣਿਆ ਜਾਵੇ। ਅਦਾਲਤ ਨੇ ਇਸਨੂੰ ਸਵੀਕਾਰ ਕਰ ਲਿਆ ਹੈ।
ਇੱਥੇ ਇਹ ਵੀ ਵਰਨਣਯੋਗ ਹੈ ਕਿ ਵਿਜੀਲੈਂਸ ਵੱਲੋਂ ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।