ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ

ਪੰਜਾਬ

ਚੰਡੀਗੜ੍ਹ: 22 ਜੁਲਾਈ, ਦੇਸ਼ ਕਲਿੱਕ ਬਿਓਰੋ
Punjab Cabinet meeting : ਪੰਜਾਬ ਮੰਤਰੀ ਮੰਡਲ ਦੀ ਅੱਜ ਐਮਰਜੈਂਸੀ ਮੀਟਿਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ 10.30 ਵਜੇ ਹੋਣ ਜਾ ਰਹੀ ਹੈ। ਭਾਵੇਂ ਐਮਰਜੈਂਸੀ ਬੁਲਾਈ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ Punjab Cabinet meeting ਵਿੱਚ ਲੈਂਡ ਪੂਲਿੰਗ ਨੀਤੀ ਵਿੱਚ ਕੁਝ ਬਦਲਾਅ ਕੀਤੇ ਜਾ ਸਕਦੇ ਹਨ। ਪਤਾ ਲੱਗਾ ਹੈ ਕਿ ਜ਼ਮੀਨ ਐਕੁਆਇਰ ਕਰਨ ਤੋਂ ਵਿਕਸਤ ਕਰਨ ਤੱਕ ਹਰ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਸਲਾਨਾ ਅਤੇ ਵਿਕਾਸ ਕਾਰਜ ਸ਼ੁਰੂ ਹੋਣ ਤੋਂ ਅੰਤਿਮ ਰੂਪ ਦੇਣ ਤੱਕ ਇਹ ਮੁਆਵਜ਼ਾ ਇੱਕ ਲੱਖ ਪ੍ਰਤੀ ਏਕੜ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰਨ ਤੋਂ 2 ਦਿਨਾਂ ਦੇ ਵਿੱਚ ਵਿੱਚ ਉਨ੍ਹਾਂ ਨੂੰ ਐਲ ਓ ਆਈ ਦਿੱਤੀ ਜਾਵੇਗੀ। ਪਿਛਲੇ ਦਿਨਾਂ ਵਿੱਚ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਰਕਮ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।