ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿਕ ਬਿਊਰੋ :
ਹਰਿਮੰਦਰ ਸਾਹਿਬ ਨੂੰ 9 ਧਮਕੀ ਭਰੀਆਂ ਈਮੇਲਾਂ ਤੋਂ ਬਾਅਦ, ਹੁਣ ਸ਼ਰਾਰਤੀ ਅਨਸਰਾਂ ਨੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ ਹੈ।ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਈਮੇਲ ਭੇਜੀ ਗਈ। ਜਿਸ ਵਿੱਚ ਇਸਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਹੈਰਾਨੀ ਦੀ ਗੱਲ ਹੈ ਕਿ ਇਸ ਈਮੇਲ ਦਾ ਪੈਟਰਨ ਵੀ ਹਰਿਮੰਦਰ ਸਾਹਿਬ ਨੂੰ ਭੇਜੀਆਂ ਗਈਆਂ ਧਮਕੀਆਂ ਵਰਗਾ ਹੀ ਸੀ।
ਈਮੇਲ ਮਿਲਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਹਵਾਈ ਅੱਡਾ ਅਥਾਰਟੀ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਵੀ ਕੇਸ ਦਰਜ ਕਰ ਲਿਆ ਹੈ ਅਤੇ ਸਾਈਬਰ ਸੈੱਲ ਨੂੰ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਹੈ ਕਿ ਮਾਮਲਾ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
