ਦਸੂਹਾ : ਫਾਰਚੂਨਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਲੋਕਾਂ ਦੀ ਮੌਕੇ ‘ਤੇ ਮੌਤ 1 ਗੰਭੀਰ ਜ਼ਖ਼ਮੀ

ਪੰਜਾਬ

ਹੁਸ਼ਿਆਰਪੁਰ, 23 ਜੁਲਾਈ, ਦੇਸ਼ ਕਲਿਕ ਬਿਊਰੋ :
ਦਸੂਹਾ ਦੇ ਘੋਗਰਾ ਪਿੰਡ ਵਿੱਚ ਇੱਕ ਫਾਰਚੂਨਰ ਗੱਡੀ ਨੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੋਂ ਵਿਅਕਤੀ ਪ੍ਰਵਾਸੀ ਮਜ਼ਦੂਰ ਦੱਸੇ ਜਾ ਰਹੇ ਹਨ ਜੋ ਪਿੰਡ ਵਿੱਚ ਕੰਮ ਤੋਂ ਘਰ ਵਾਪਸ ਆ ਰਹੇ ਸਨ ਤਾਂ ਘੋਗਰਾ ਨੇੜੇ ਹਾਜੀਪੁਰ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਫਾਰਚੂਨਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਪਹਿਲਾਂ ਤਾਂ ਫਾਰਚੂਨਰ ਦਾ ਡਰਾਈਵਰ ਮੌਕੇ ‘ਤੇ ਖੜ੍ਹਾ ਸੀ, ਪਰ ਮੌਕਾ ਮਿਲਦੇ ਹੀ ਉਹ ਭੱਜ ਗਿਆ। ਲੋਕਾਂ ਨੇ ਗੱਡੀ ਦਾ ਨੰਬਰ ਨੋਟ ਕਰਕੇ ਦਸੂਹਾ ਪੁਲਿਸ ਨੂੰ ਦੇ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।