ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ‘ਚ 3.50 ਲੱਖ ਬੂਟੇ ਲਗਾਏ ਜਾਣਗੇ : ਕਟਾਰੂਚੱਕ

ਪੰਜਾਬ

ਸ਼ਿਵ ਕੁਮਾਰ ਬਟਾਲਵੀ ਨੇ ਅਜਿਹੀਆਂ ਖੂਬਸੂਰਤ ਰਚਨਾਵਾਂ ਲਿਖੀਆਂ, ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ

ਸਕੂਲਾਂ ਦੇ ਵਿਦਿਆਰਥੀਆਂ, ਕਵੀਆਂ ਅਤੇ ਸੂਫੀ ਗਾਇਕ ਯਕੂਬ ਵਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਸ਼ਾਨਦਾਰ ਪੇਸ਼ਕਾਰੀ ਦਿੱਤੀਆਂ ਗਈਆਂ

ਚੰਡੀਗੜ੍ਹ/ਬਟਾਲਾ, 23 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਐਸ.ਐਸ.ਪੀ ਬਟਾਲਾ, ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਰਾਜੀਵ ਬਟਾਲਵੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ 3.50 ਲੱਖ ਬੂਟੇ ਲਗਾਏ ਜਾਣਗੇ ਤਾਂ ਜੋ ਹਰ ਸੂਬੇ ਅੰਦਰ ਵਾਤਾਵਰਣ ਨੂੰ ਹਰਿਆ ਭਰਿਆ ਤੇ ਖੁਸ਼ਹਾਲ ਕੀਤਾ ਜਾ ਸਕੇ।

ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਮੁੱਢਲੇ ਗੇੜ ਵਿੱਚ, ਇਹ ਪ੍ਰੋਜੈਕਟ 5 ਜ਼ਿਲਿਆਂ ਜਿਵੇਂ ਰੋਪੜ (ਵਿਸ਼ੇਸ਼ ਤੌਰ ‘ਤੇ ਸ੍ਰੀ ਆਨੰਦਪੁਰ ਸਾਹਿਬ ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਇਨ੍ਹਾਂ ਜ਼ਿਲਿਆਂ ਵਿੱਚ ਹਾਈਵੇਅ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ’ਤੇ 5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ।

ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ।

ਆਪਣੇ ਸੰਬੋਧਨ ਵਿੱਚ ਉਨਾਂ ਅੱਗੇ ਕਿਹਾ ਕਿ ਪੰਜਾਬ ਦੇ ਸਿਰਮੌਰ ਕਵੀ ‘ਸ਼ਿਵ ਕੁਮਾਰ ਬਟਾਲਵੀ ਜੀ’ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ਵਾਤਾਵਰਨ ਦੀ ਸੁਰੱਖਿਆ ਅਤੇ ਰੁੱਖਾਂ ਦੀ ਮਹੱਤਤਾ ਸਬੰਧੀ ਇੱਕ ਮਹੀਨਾ ਚੱਲਣ ਵਾਲੇ ਭਾਸ਼ਣ ਅਤੇ ਕਵਿਤਾ ਮੁਕਾਬਲੇ ਦੀ ਸ਼ੁਰੂਆਤ ਸਬੰਧੀ ਅੱਜ ‘ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ’ ਬਟਾਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਗਈ ਹੈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਹੈ, ਜੋ ਵਧਾਈ ਦੇ ਪਾਤਰ ਹਨ।

ਉਨਾਂ ਦੱਸਿਆ ਕਿ ਇਹ ਮੁਕਾਬਲੇ ਇੱਕ ਮਹੀਨੇ ਤੱਕ ਚੱਲਣਗੇ ਅਤੇ ਚਾਰ ਸ਼੍ਰੇਣੀਆਂ ਜਿਨਾਂ ਵਿੱਚ ਪ੍ਰਾਇਮਰੀ (ਪਹਿਲੀ ਤੋਂ ਪੰਜਵੀਂ ਜਮਾਤ), ਸੈਕੰਡਰੀ (ਛੇਵੀਂ ਤੋਂ ਦਸਵੀਂ ਜਮਾਤ), ਸੀਨੀਅਰ ਸੈਕੰਡਰੀ (ਗਿਆਰਵੀਂ ਤੇ ਬਾਰਵੀਂ) ਅਤੇ ਕਾਲਜ ਪੱਧਰ ਉੱਤੇ ਕਰਵਾਏ ਜਾਣਗੇ। ਇਹਨਾਂ ਮੁਕਾਬਲਿਆਂ ਦੇ ਪਹਿਲੇ ਗੇੜ ਦੇ ਜੇਤੂ ਅੱਗੇ ਰਾਜ ਪੱਧਰ ’ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਰਾਜ ਪੱਧਰ ’ਤੇ ਚਾਰਾਂ ਸ਼੍ਰੇਣੀਆਂ ਵਿੱਚੋਂ ਹਰੇਕ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਕ੍ਰਮਵਾਰ 51,000 ਰੁਪਏ, 31,000 ਰੁਪਏ ਅਤੇ 21,000 ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਸ਼ਿਵ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ ਹਨ, ਜਿਨਾਂ ਆਪਣੀ ਕਲਾ ਦਾ ਲੋਹਾ ਸਾਰੀ ਦੁਨੀਆਂ ਵਿੱਚ ਮਨਵਾਇਆ। ਉਨਾਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਸਫਲ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਜਿਲੇ ਅੰਦਰ ਵਾਤਾਵਰਣ ਨੂੰ ਹਰਿਆਂ ਭਰਿਆ ਬਣਾਉਣ ਲਈ ਸਮੂਹ ਵਿਭਾਗਾਂ ਦਿਸਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਜੋਂ ਵੱਧ ਵੱਧ ਰੁੱਖ ਲਗਾ ਕੇ ਵਾਵਾਤਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਵਿਦਿਆਰਥੀ ਸਾਡੇ ਅੰਬੇਸਡਰ ਹਨ ਅਤੇ ਅੱਜ ਉਨਾਂ ਵਲੋਂ ਵਾਤਾਵਰਣ ਨਾਲ ਸਬੰਧਤ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਗਈਆਂ ਹਨ, ਜੋ ਸ਼ਲਾਘਾਯੋਗ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਜਰੂਰੀ ਰੁਝੇਵਿਆਂ ਕਾਰਨ ਅੱਜ ਇਸ ਸਮਾਗਮ ਵਿੱਚ ਸ਼ਿਰਕਤ ਨਹੀਂ ਕਰ ਸਕੇ ਪਰ ਉਨਾਂ ਵਲੋਂ ਮਹਾਨ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਮੌਕੇ ਸਾਰਿਆਂ ਨੂੰ ਮੁਬਾਰਕਬਾਦ ਭੇਜੀ ਗਈ ਹੈ। ਉਨਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਾਤਾਵਰਣ ਨੂੰ ਹਰਿਅਆ ਭਰਿਆਂ ਰੱਖਣ ਅਤੇ ਵਿਦਿਆਰਥੀਆਂ ਨੂੰ ਰੁੱਕਾਂ ਦੀ ਮਹੱਤਤਾ ਪ੍ਰਤੀ ਸੁਚੇਤ ਕਰਨ ਲਈ ਅੱਜ ਦੇ ਮੁਬਾਰਕ ਦਿਨ ਤੋਂ ਸ਼ੁਰੂ ਕੀਤੀ ਮੁਹਿੰਮ ਦੀ ਰੱਝਵੀਂ ਸਰਾਹਨਾ ਕੀਤੀ। ਉਨਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦੀ ਬਹੁਤ ਲੋੜ ਹੈ ਅਤੇ ਸਾਡੀ ਵੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀ ਪੌਦੇ ਲਗਾਈਏ ਤੇ ਉਨਾਂ ਦੀ ਸਾਂਭ ਸੰਭਾਲ ਵੀ ਕਰੀਏ। ਉਨਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਬਟਾਲਾ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਲਾਂਟੇਸ਼ਨ ਕੀਤੀ ਜਾ ਰਹੀ ਹੈ, ਜਿਸ ਵਿੱਚ ਸ਼ਹਿਰ ਵਾਸੀ ਪੂਰਾ ਸਹਿਯੋਗ ਕਰ ਰਹੇ ਹਨ।

ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਰ ਸਵੇਰੇ 9.30 ਵਜੇ ਹੋਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਉਪਰੰਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਕਵੀਆਂ ਵਲੋਂ ਆਪਣੇ ਕਲਾਮ ਪੇਸ਼ ਕੀਤੇ ਗਏ। ਆਖਰ ਵਿੱਚ ਪ੍ਰਸਿੱਧ ਸੂਫੀ ਗਾਇਕ ਯਕੂਬ ਵਲੋਂ ਆਪਣੀ ਸ਼ਾਨਦਾਰ ਗਾਇਕੀ ਪੇਸ਼ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੇਕ ਵੀ ਕੱਟਿਆ ਗਿਆ।

ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਦੇ ਕੰਪਲੈਕਸ ਵਿਖੇ ਇੱਕ ਬੂਟਾ ਵੀ ਲਾਇਆ।

ਇਸ ਮੌਕੇ ਵਿਦਿਆਰਥੀਆਂ ਦੇ ਗੀਤ ਮੁਕਾਬਲੇ, ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ਗਏ। ਗੀਤ ਗਾਇਨ ਮੁਕਾਬਲੇ ਵਿੱਚ ਪਹਿਲਾਂ ਸਥਾਨ ਰਜਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਦਸਵੀਂ ਕਲਾਸ ਸਰਕਾਰੀ ਹਾਈ ਸਕੂਲ ਗਿੱਲਾਂਵਾਲੀ, ਦੂਜਾ ਸਥਾਨ ਵਿਦਿਆਰਥੀ ਸੁਰਿੰਦਰ ਸਿੰਘ, ਪੁੱਤਰ ਮਲਕੀਤ ਸਿੰਘ ਬਾਰਵੀਂ ਕਲਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ ਅਤੇ ਤੀਜਾ ਸਥਾਨ ਵਿਦਿਆਰਥੀ ਭਮਨ ਪੁੱਤਰ ਪ੍ਰਗਟ ਸਿੰਘ ਗਿਆਰਵੀਂ ਕਲਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਨੇ ਹਾਸਿਲ ਕੀਤਾ। ਇਸੇ ਤਰ੍ਹਾਂ ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾਂ ਸਥਾਨ ਵਿਦਿਆਰਥਣ ਜਸਮੀਤ ਕੌਰ, ਪੁੱਤਰੀ ਨਛੱਤਰ ਸਿੰਘ ਕਲਾਸ ਦਸਵੀਂ ਪੀ.ਐੱਸ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ, ਦੂਜਾ ਸਥਾਨ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸਤਨਾਮ ਸਿੰਘ ਕਲਾਸ ਬਾਰਵੀਂ ਸਕੂਲ ਆਫ਼ ਐਮੀਨੈਂਸ ਬਟਾਲਾ ਅਤੇ ਤੀਸਰਾ ਸਥਾਨ ਵਿਦਿਆਰਥੀ ਗੁਰਨੀਤ ਕੌਰ ਪੁੱਤਰੀ ਮਨਜੀਤ ਸਿੰਘ ਕਲਾਸ ਨੌਵੀਂ ਆਰ.ਡੀ.ਖੋਸਲਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਨੇ ਹਾਸਿਲ ਕੀਤਾ।

ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਵਿੱਚ ਪਹਿਲਾ ਸਥਾਨ ਵਿਦਿਆਰਥੀ ਹਰਮਨਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਕਲਾਸ ਬਾਰਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੇਕ ਸਿੰਘ, ਦੂਜਾ ਸਥਾਨ ਵਿਦਿਆਰਥਣ ਸਫਲਪ੍ਰੀਤ ਕੌਰ ਪੁੱਤਰੀ ਤੇਜਿੰਦਰ ਸਿੰਘ ਕਲਾਸ ਦਸਵੀਂ ਆਰ.ਡੀ.ਖੋਸਲਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਅਤੇ ਤੀਜਾ ਸਥਾਨ ਵਿਦਿਆਰਥਣ ਗੁਰਿੰਦਰ ਕੌਰ ਪੁੱਤਰੀ ਅਮਰਜੀਤ ਸਿੰਘ, ਕਲਾਸ ਗਿਆਰਵੀਂ ਸਕੂਲ ਆਫ਼ ਐਮੀਨੈਂਸ ਬਟਾਲਾ ਨੇ ਪ੍ਰਾਪਤ ਕੀਤਾ।

ਇਸ ਮੌਕੇ ਵਿਦਿਆਰਥੀਆਂ, ਕਵੀਆਂ, ਸੂਫੀ ਗਾਇਕ ਯਕੂਬ ਸਮੇਤ ਵੱਖ-ਵੱਸ਼ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਰਾਜੀਵ ਸ਼ਰਮਾ, ਜੋਬਨ ਰੰਧਾਵਾ ਜ਼ਿਲ੍ਹ ਪ੍ਰਧਾਨ ਆਪ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਮੁਖਦੇਵ ਸਿੰਘ ਆਲੋਵਾਲ ਮੀਡੀਆ ਇੰਚਾਰਜ ਗੁਰਦਾਸਪੁਰ, ਐਨ ਐੱਸ ਰੰਧਾਵਾ ਅਤੇ ਸਤਿੰਦਰ ਸਾਗਰ ਸੀ.ਸੀ.ਐਫ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਜਨਰਲ ਸੈਕਟਰੀ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਡਾ. ਰਵਿੰਦਰ ਸਿੰਘ ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸਭਿਆਚਾਰਕ ਸੁਸਾਇਟੀ ਬਟਾਲਾ, ਅਤੁਲ ਮਹਾਜਨ ਜ਼ਿਲ੍ਹਾ ਜੰਗਲਾਤ ਅਫਸਰ, ਧਰਮਵੀਰ ਦੇਹਰੂ ਡੀ.ਐਫ.ਓ ਪਠਾਨਕੋਟ, ਰਜੇਸ਼ ਮਹਾਜਨ ਡੀ.ਐਫ.ਓ ਸ੍ਰੀ ਅੰਮ੍ਰਿਤਸਰ, ਹੈਰੀਟੇਜ ਸੁਸਾਇਟੀ ਦੇ ਮੈਂਬਰ ਸੁਖਜਿੰਦਰ ਸਿੰਘ ਰਾਜਿੰਦਰਾ ਫਾਊਂਡਰੀ ਬਟਾਲਾ, ਪਵਨ ਕੁਮਾਰ, ਨਵਦੀਪ ਸਿੰਘ ਪਨੇਸਰ, ਜ਼ਿਲ੍ਹਾ ਸੈਕਰਟਰੀ ਜਗਜੀਤ ਸਿੰਘ ਪਿੰਟਾ , ਲਾਇਨ ਰਾਜੀਵ ਵਿੱਗ, ਮਾਸਟਰ ਤਿਲਕ ਰਾਜ, ਗੁਰਪ੍ਰੀਤ ਸਿੰਘ ਰਾਜੂ, ਪ੍ਰਦੀਪ ਕੁਮਾਰ, ਮਨਜੀਤ ਸਿੰਘ ਬੁਮਰਾਹ, ਅਵਤਾਰ ਸਿੰਘ ਕਲਸੀ, ਪਿ੍ਰੰਸੀਪਲ ਮਨਜੀਤ ਸਿੰਘ, ਕੰਵਰਜੀਤ ਸਿੰਘ ਰੱਤੜਾ ਐਸ.ਡੀ.ਓ, ਪਿ੍ਰੰਸਪਾਲ ਸਿੰਘ, ਡਾ.ਪਰਮਜੀਤ ਸਿੰਘ ਕਲਸੀ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ, ਕਵੀ ਵਿਜੇ ਅਗਨੀਹੋਤਰੀ, ਸੁਲਤਾਨ ਭਾਰਤੀ, ਜਸਵੰਤ ਹਾਂਸ, ਬਲਬੀਰ ਕਲਸੀ, ਹਰਮਨਜੀਤ ਸਿੰਘ ਜੁਆਇੰਟ ਸਕੱਤਰ ਹੈਰੀਟੇਜ ਸੁਸਾਇਟੀ, ਲੈਕਚਰਾਰ ਹਰਪ੍ਰੀਤ ਸਿੰਘ, ਬਖਸ਼ੀਸ ਸਿੰਘ ਰੇਂਜ ਅਫਸਰ, ਹਰਨੂਰ ਸਿੰਘ ਜੀ.ਈ, ਡਾ. ਵਨੀਤ ਕੁਮਾਰ, ਦਮਨਜੀਤ ਸਿੰਘ ਮੈਨੇਜਰ ਛੋਟਾ ਘੱਲੂਘਾਰਾ, ਮੋਮੋਰੀਅਲ ਕਾਹਨੂੰਵਾਨ ਅਤੇ ਰਾਜਵਿੰਦਰ ਸਿੰਘ ਆਦਿ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।