ਨਵੀਂ ਦਿੱਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ :
ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ ਚੜਾਅ ਹੁੰਦਾ ਰਹਿੰਦਾ ਹੈ। ਚਾਲੂ ਸਾਲ 2025 ਵਿੱਚ ਸੋਨੇ ਦੀਆਂ ਕੀਮਤਾਂ ਨੇ ਸਿਖਰਾਂ ਨੂੰ ਛੂਹਿਆ ਹੈ। ਇਕ ਵਾਰ ਫਿਰ ਅੱਜ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਤੇਜ਼ੀ ਆਈ ਹੈ। ਸੋਨੇ ਦੀ ਕੀਮਤ ਇਕ ਲੱਖ ਤੋਂ ਉਪਰ ਚਲੀ ਗਈ। ਅੱਜ ਮਲਟੀ ਕਮੋਡਿਟੀ ਐਕਸਚੇਂਜ ਉਤੇ ਵਪਾਰ ਸ਼ੁਰੂ ਹੁੰਦੇ ਹੀ ਤੇਜ਼ੀ ਦਿਖਾਈ ਦਿੱਤੀ। ਸੋਨੇ ਦਾ ਭਾਅ ਅੱਜ 1 ਲੱਖ ਰੁਪਏ ਪ੍ਰਤੀ 10 ਗ੍ਰਾਮ ਤੋਂ ਉਪਰ ਚਲਿਆ ਗਿਆ। ਮਲਟੀ ਕਮੋਡਿਟੀ ਐਕਸਚੇਂਜ ‘ਤੇ 5 ਅਗਸਤ ਦੀ ਮਿਆਦ ਪੁੱਗਣ ਦੀ ਤਾਰੀਖ ਵਾਲੇ ਸੋਨੇ ਦੀ ਕੀਮਤ 1,00,453 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈ। ਪਿਛਲੇ ਦੋ ਦਿਨਾਂ ਵਿੱਚ, ਸੋਨੇ ਦੀ ਕੀਮਤ ਲਗਭਗ 98000 ਤੋਂ ਵੱਧ ਕੇ 1 ਲੱਖ ਤੋਂ ਵੱਧ ਹੋ ਗਈ ਹੈ ਅਤੇ ਇਹ ਲਗਭਗ 2000 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋ ਗਿਆ ਹੈ।
ਘਰੇਲੂ ਬਾਜ਼ਾਰ ਵਿੱਚ ਵੀ ਸੋਨੇ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਗਿਆ ਹੈ। ਦਿੱਲੀ ਵਿਚ 24 ਕੈਰੇਟ ਸੋਨੇ ਦੀ ਕੀਮਤ 1,02,480 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 93,950 ਰੁਪਏ, ਮੁੰਬਈ ਵਿਚ 24 ਕੈਰੇਟ ਸੋਨੇ ਦੀ ਕੀਮਤ 1,02,330 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 93,800 ਰੁਪਏ, ਕੋਲਕਾਤਾ ਵਿਚ 24 ਕੈਰੇਟ ਸੋਨੇ ਦੀ ਕੀਮਤ 1,02,330 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 93,800 ਰੁਪਏ, ਚੇਨਈ ’ਚ 24 ਕੈਰੇਟ ਸੋਨੇ ਦੀ ਕੀਮਤ 1,02,330 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 93,800 ਰੁਪਏ ਅਤੇ ਭੋਪਾਲ ਵਿਚ 24 ਕੈਰੇਟ ਸੋਨੇ ਦੀ ਕੀਮਤ 102,380 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 93,850 ਰੁਪਏ ਰਹੀ।