ਮੋਹਾਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ :
32 ਸਾਲ ਫਰਜ਼ੀ ਪੁਲਿਸ ਮੁਕਾਬਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਅੱਜ ਵੱਡਾ ਫੈਸਲਾ ਸੁਣਾਇਆ ਗਿਆ। ਅਦਾਲਤ ਨੇ 1993 ਵਿੱਚ ਸਿਪਾਹੀ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਦੇ ਕਥਿਤ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ਦਾ ਫੈਸਲਾ ਸੁਣਾਇਆ। ਅਦਾਲਤ ਵੱਲੋਂ ਤੱਤਕਾਲੀ ਇੰਸਪੈਕਟਰ ਅਤੇ ਸੇਵਾਮੁਕਤ ਐਸ ਪੀ ਪਰਮਜੀਤ ਸਿੰਘ ਵਿਰਕ ਨੂੰ ਅਗਵਾ ਦੀਆਂ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਦੀ ਕੈਤ ਅਤੇ 50 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ। ਇਸ ਮਾਮਲੇ ਵਿੱਚ ਅਦਾਲਮ ਵੱਲੋਂ 3 ਹੋਰਨਾਂ ਬਰੀ ਕਰ ਦਿੱਤਾ ਗਿਆ ਹੈ।
ਪੀੜਤ ਪਰਿਵਾਰਾਂ ਨੇ ਤਿੰਨ ਮੁਲਜ਼ਮਾਂ ਦੇ ਬਰੀ ਹੋਣ ਉਤੇ ਅਸੰਤੁਸ਼ਟੀ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੂਰਾ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਹ ਆਪਣੀ ਕਾਨੂੰਨੀ ਲੜਾਈ ਜਾਰੀ ਰੱਖਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।