ਰਜਿਸਟਰੀ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਡਿਪਟੀ ਕਮਿਸ਼ਨਰ

ਪੰਜਾਬ

ਰਜਿਸਟਰੀ ਕਰਵਾਉਣ ਵਾਲੇ ਨਾਗਰਿਕਾਂ ਤੋਂ ਖ਼ੁਦ ਫੋਨ ‘ਤੇ ਜਾਣਕਾਰੀ ਲੈਣਗੇ ਡਿਪਟੀ ਕਮਿਸ਼ਨਰ

ਮਾਨਸਾ, 23 ਜੁਲਾਈ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਰਜਿਸਟਰੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਡੀਡ ਰਾਈਟਰਾਂ ਤੇ ਟਾਈਪਿਸਟਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ |
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਸੁਖਾਲੀ ਰਜਿਸਟਰੀ ਪ੍ਰਕਿਰਿਆ’ ਨੂੰ ਪੂਰੇ ਸੂਬੇ ਵਿਚ ਲਾਗੂ ਕੀਤਾ ਜਾ ਰਿਹਾ ਹੈ ਜਿਸ ਦਾ ਮਕਸਦ ਰਜਿਸਟਰੀ ਦੌਰਾਨ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ | ਉਨ੍ਹਾਂ ਡੀਡ ਰਾਈਟਰਾਂ ਤੇ ਟਾਈਪਿਸਟਾਂ ਨੂੰ ਕਿਹਾ ਕਿ ਰਜਿਸਟਰੀ ਪ੍ਰਕਿਰਿਆ ਦੌਰਾਨ ਕਿਸੇ ਵੱਲੋਂ ਵੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਉਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ |
ਉਨ੍ਹਾਂ ਕਿਹਾ ਕਿ ਸਬ ਰਜਿਸਟਰਾਰ ਤੇ ਜੁਆਇੰਟ ਸਬ ਰਜਿਸਟਰਾਰ ਰਜਿਸਟਰੀ ਦੌਰਾਨ ਦਸਤਾਵੇਜ਼ ਕਰਵਾਉਣ ਵਾਲੇ ਲੋਕਾਂ ਤੋਂ ਸਿੱਧੇ ਤੌਰ ‘ਤੇ ਪੁੱਛਣ ਕਿ ਕੀ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕੀਤੀ ਗਈ ਹੈ | ਇਹ ਵੀ ਯਕੀਨੀ ਬਣਾਇਆ ਜਾਵੇ ਉਨ੍ਹਾਂ ਨੂੰ ਸਰਕਾਰੀ ਫੀਸ ਦੀ ਪੂਰੀ ਜਾਣਕਾਰੀ ਉਪਲੱਬਧ ਕਰਵਾਈ ਜਾਵੇ |
ਡਿਪਟੀ ਕਮਿਸ਼ਨਰ ਨੇ ਕਿਹਾ ਉਹ ਖੁਦ ਵੀ ਲੋਕਾਂ ਨਾਲ ਫੋਨ ‘ਤੇ ਸੰਪਰਕ ਕਰਕੇ ਜਾਣਕਾਰੀ ਲੈਣਗੇ ਕਿ ਉਨ੍ਹਾਂ ਤੋਂ ਰਜਿਸਟਰੀ ਬਦਲੇ ਕਿਸੇ ਅਧਿਕਾਰੀ ਜਾਂ ਅਧਿਕਾਰੀ ਦੇ ਨਾਂਅ ‘ਤੇ ਕਿਸੇ ਵੱਲੋਂ ਰਿਸ਼ਵਤ ਦੀ ਮੰਗ ਤਾਂ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਤੋਂ ਰਿਸ਼ਵਤ ਦੀ ਮੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ |
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ ਨੇ ਡੀਡੀ ਰਾਈਟਰਾਂ ਅਤੇ ਟਾਈਪਿਸਟਾਂ ਦੀਆਂ ਰਜਿਸਟਰੇਸ਼ਨ ਨਾਲ ਸਬੰਧਤ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।