ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਰੀਆਂ ਦੀ ਜਾਨ ਬਚਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਕੀਤੀ ਸ਼ਲਾਘਾ

ਪੰਜਾਬ

ਡੀ.ਜੀ.ਪੀ ਕਮਾਂਡੇਸ਼ਨ ਡਿਸਕ ਤੇ 25 ਹਜ਼ਾਰ ਰੁਪਏ ਨਗਦ ਇਨਾਮ ਰਾਸ਼ੀ ਦੇ ਕੇ 4 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਬਠਿੰਡਾ, 24 ਜੁਲਾਈ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵਲੋਂ ਬੀਤੇ ਕੱਲ ਸਰਹਿੰਦ ਨਹਿਰ ਵਿੱਚ ਡਿੱਗੀ ਕਾਰ ਵਿੱਚੋਂ ਛੋਟੇ ਬੱਚਿਆਂ ਸਮੇਤ 11 ਸਵਾਰੀਆਂ ਦੀ ਜਾਨ ਬਚਾਉਣ ਵਾਲੇ ਕਰਮੀਆਂ ਦੀ ਜਿਥੇ ਸ਼ਲਾਘਾ ਕੀਤੀ ਉਥੇ ਹੀ ਡੀ.ਜੀ.ਪੀ. ਪੰਜਾਬ ਸ਼੍ਰੀ ਗੋਰਵ ਯਾਦਵ ਵਲੋਂ ਸਨਮਾਨ ਵੀ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।

ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੁਆਰਾ ਇਨ੍ਹਾਂ 04 ਮੁਲਾਜਮਾਂ ਨੂੰ ਡੀ.ਜੀ.ਪੀ ਕਮਾਂਡੇਸ਼ਨ ਡਿਸਕ ਅਤੇ 25 ਹਜ਼ਾਰ ਰੁਪਏ ਨਗਦ ਇਨਾਮ ਦੀ ਰਾਸ਼ੀ ਹਰ ਇੱਕ ਮੁਲਾਜਮ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।

ਬਠਿੰਡਾ ਪੁਲਿਸ ਦੀਆਂ ਪੀ.ਸੀ.ਆਰ ਪਾਰਟੀਆਂ ਜੋ ਕਿ ਹਮੇਸ਼ਾ ਤਨਦੇਹੀ ਅਤੇ ਸੰਜੀਦਗੀ ਨਾਲ ਆਪਣੀ ਡਿਊਟੀ ਨਿਭਾਅ ਰਹੀਆਂ ਹਨ। ਜਿਸ ਦੀ ਮਿਸਾਲ ਇਨ੍ਹਾਂ 4 ਪੁਲਿਸ ਮੁਲਾਜਮ ਏ.ਐੱਸ.ਆਈ ਰਾਜਿੰਦਰ ਸਿੰਘ , ਏ.ਐੱਸ.ਆਈ ਨਰਿੰਦਰ ਸਿੰਘ, ਸੀ.ਸਿ. ਜਸਵੰਤ ਸਿੰਘ ਅਤੇ ਲੇਡੀ/ਸੀ. ਸਿ. ਹਰਪਾਲ ਕੌਰ ਨੇ ਪੇਸ਼ ਕੀਤੀ ਹੈ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜਿਥੇ ਜਾਨ ਬਚਾਉਣ ਵਾਲੇ ਪੀ.ਸੀ.ਆਰ. ਟੀਮ, ਵੈਲਫੇਅਰ ਸੰਸਥਾਵਾਂ ਤੇ ਆਸ-ਪਾਸ ਰਾਹਗੀਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਓਥੇ ਹੀ ਸਮਾਜ ਦੇ ਲੋਕਾਂ ਨੂੰ ਵੀ ਜ਼ਰੂਰਤਮੰਦ ਲੋਕਾਂ ਦੀ ਮੱਦਦ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।