ਰੱਖੜੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਮਿਲ ਸਕਦਾ DA ’ਚ ਵਾਧੇ ਦਾ ਤੋਹਫਾ

ਪੰਜਾਬ ਰਾਸ਼ਟਰੀ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ :

ਭੈਣ-ਭਰਾ ਦੇ ਪਵਿੱਤਰ ਤਿਉਂਹਾਰ ਰੱਖੜੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਮਿਲ ਸਕਦੀ ਹੈ। ਸਰਕਾਰ ਮੁਲਾਜ਼ਮ ਰੱਖੜੀ ਮੌਕੇ ਵੱਡਾ ਤੋਹਫਾ ਦੇ ਸਕਦੀ ਹੈ। ਰੱਖੜੀ ਤੋਂ ਪਹਿਲਾਂ ਮੁਲਾਜ਼ਮਾਂ ਦੇ ਡੀਏ (Dearness Allowance)  ਵਿਚ ਵਾਧਾ ਹੋਣ ਦੀ ਸੰਭਾਵਨਾ ਹੈ। ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀਏ ਵਿੱਚ ਕੇਂਦਰ ਸਰਕਾਰ ਵੱਲੋਂ ਵਾਧਾ ਕਰਨ ਦੀਆਂ ਖਬਰਾਂ ਹਨ। ਮੁਲਾਜ਼ਮਾਂ ਨੂੰ ਮੌਜੂਦਾ ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਇਕ ਹੋਰ ਡੀਏ ਮਿਲ ਸਕਦਾ ਹੈ। ਜੁਲਾਈ 2025 ਵਿੱਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 3 ਤੋਂ 4 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਜੇਕਰ ਡੀਏ ਵਿੱਚ ਵਾਧਾ ਕਰਦੀ ਹੈ ਤਾਂ ਦੇਸ਼ ਦੇ ਕਰੋੜਾਂ ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।