ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜੀ, PGI ਦਾਖ਼ਲ

ਪੰਜਾਬ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ (Punjab Governor Gulab Chand Kataria) ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਟਾਰੀਆ ਨੂੰ ਕੀ ਹੋਇਆ ਹੈ। ਸੀਨੀਅਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਹਸਪਤਾਲ ਦੇ ਅਹਾਤੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਗੁਲਾਬ ਚੰਦ ਕਟਾਰੀਆ ਨੇ ਜਨਤਾ ਦਰਬਾਰ ਲਗਾਉਂਦੇ ਹਨ। ਇੱਕ ਦਿਨ ਪਹਿਲਾਂ, ਯਾਨੀ ਬੁੱਧਵਾਰ ਨੂੰ, ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਨੂੰ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।