ਸ਼੍ਰੋਮਣੀ ਅਕਾਲੀ ਦਲ ਵੱਲੋਂ 28 ਦੇ ਧਰਨੇ ਦੀ ਤਿਆਰੀ ਲਈ ਮੀਟਿੰਗ

Punjab

ਮੁਹਾਲੀ 24 ਜੁਲਾਈ, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਦੀ ਆੜ ਵਿੱਚ ਕਿਸਾਨਾਂ ਦੀ ਜ਼ਮੀਨ ਦੀ ਜਬਰੀ ਲੁੱਟ-ਖਸੁੱਟ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ 28 ਜੁਲਾਈ ਨੂੰ ਸਥਾਨਕ ਗਮਾਡਾ ਦਫ਼ਤਰ ਵਿਖੇ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਅੱਜ ਸੀਨੀਅਰ ਲੀਡਰਸ਼ਿਪ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਕੋਰ ਕਮੇਟੀ ਮੈਂਬਰ ਐਨ.ਕੇ ਸ਼ਰਮਾ ਜੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਜੁੜੇ ਪਾਰਟੀ ਦੇ ਮੋਹਰੀ ਕਤਾਰ ਦੇ ਆਗੂਆਂ ਨੂੰ ਲੈਂਡ ਪੂਲਿੰਗ ਸਕੀਮ ਬਾਰੇ ਵਿਸਥਾਰਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸਰਕਾਰ ਦਿੱਲੀ ਲੀਡਰਸ਼ਿਪ ਦੇ ਆਦੇਸ਼ ਤੇ ਗੁਰੂਗ੍ਰਾਮ ਅਤੇ ਗ੍ਰੇਟਰ ਨੋਇਡਾ ਦੇ ਬਿਲਡਰਾਂ ਨਾਲ ਮਿਲਕੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਜਬਰੀ ਖੋਹਣ ਲਈ ਤਰਲੋਮੱਛੀ ਹੋ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਹਾਲੀ ਧਰਨੇ ਨੂੰ ਵਿਸ਼ਾਲ ਬਣਾਉਣ ਦੀ ਇੱਛਾ ਰੱਖਦੇ ਹਨ, ਇਸ ਲਈ ਸਮੁੱਚੇ ਆਗੂ ਆਪਣੇ ਆਪਸੀ ਮੱਤਭੇਦ ਭੁੱਲਕੇ ਧਰਨੇ ਵਿੱਚ ਕਿਸਾਨਾਂ ਦੀ ਭਾਰੀ ਗਿਣਤੀ ਯਕੀਨੀ ਬਣਾਉਣ। ਐਨਕੇ ਸ਼ਰਮਾ ਨੇ ਕਿਹਾ ਕਿ ਪਾਰਟੀ ਹਰ ਤਬਕੇ ਦੇ ਲੋਕਾਂ ਨੂੰ ਜਿੰਮੇਵਾਰੀਆਂ ਦੇਣ ਲਈ ਵਚਨਵੱਧ ਹੈ ਜਿਸ ਅਨੁਸਾਰ ਹਰ ਵਿੰਗ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਧਰਨੇ ਦੌਰਾਨ ਬੀਬੀਆਂ ਦੀ ਭਰਵੀਂ ਹਾਜ਼ਰੀ ਯਕੀਨੀ ਬਣਾਉਣ। ਮੰਚ ਸੰਚਾਲਨ ਦੀ ਜਿੰਮੇਵਾਰੀ ਪਾਰਟੀ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਕੀਤੀ। ਇਸ ਮੌਕੇ ਇਕੱਠੇ ਹੋਏ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੀਟਿੰਗ ਬੀਬੀ ਕੁਲਦੀਪ ਕੌਰ ਕੰਗ ਮੈਂਬਰ ਵਰਕਿੰਗ ਕਮੇਟੀ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਚੌਧਰੀ ਸ਼ਾਮ ਲਾਲ ਮਾਜਰੀਆਂ, ਜਸਬੀਰ ਸਿੰਘ ਜੱਸਾ, ਰਿਟਾ: ਸੰਯੁਕਤ ਡਾਇਰੈਕਟਰ ਖੇਤੀਬਾੜੀ, ਦਲਜੀਤ ਸਿੰਘ ਗਿੱਲ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਕੈਪਟਨ ਰਮਨਦੀਪ ਸਿੰਘ ਬਾਵਾ, ਸੁਖਵਿੰਦਰ ਸਿੰਘ ਛਿੰਦੀ, ਸਰਬਜੀਤ ਸਿੰਘ ਪਾਰਸ, ਰਵਿੰਦਰ ਸਿੰਘ ਖੇੜਾ, ਹਰਜੀਤ ਸਿੰਘ, ਹਰਗੋਬਿੰਦ ਸਿੰਘ ਏ ਆਈ ਜੀ , ਬਿਕਰਮਜੀਤ ਸਿੰਘ ਗੀਗੇਮਾਜਰਾ, ਸਰਪੰਚ ਅਵਤਾਰ ਸਿੰਘ ਦਾਊਂ, ਬੀਬੀ ਮਨਮੋਹਨ ਕੌਰ, ਕੁਲਵੰਤ ਸਿੰਘ ਤ੍ਰਿਪੜੀ, ਸੁਰਮੁਖ ਸਿੰਘ ਬਹਿਲੋਲਪੁਰ, ਸੋਨੀ ਬੜੀ, ਅਮਨ ਪੂਨੀਆ, ਬਲਵਿੰਦਰ ਲਖਨੋਰ, ਬਲਜੀਤ ਸਿੰਘ ਦੈੜੀ, ਜੱਸੀ ਬਨੂੜ, ਕੁਲਦੀਪ ਸਿੰਘ ਬੈਰੋਂਪੁਰ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਨੰਬਰਦਾਰ ਕਰਮਜੀਤ ਸਿੰਘ ਮੌਲੀ, ਗੁਰਪ੍ਰੀਤ ਸਿੰਘ ਮਨੌਲੀ, ਗੁਰਦੀਪ ਸਿੰਘ ਮਨੋਲੀ, ਸਤਬੀਰ ਸਿੰਘ ਖਟੜਾ, ਬਲਬੀਰ ਸਿੰਘ ਪੱਤੋਂ, ਬਿੱਲਾ ਛੱਜੂਮਾਜਰਾ ਅਤੇ ਦੀਨੇਸ਼ ਰਾਣਾ, ਨਿਰਮਲ ਸਿੰਘ ਮਾਣਕ ਮਾਜਰਾ, ਸੰਦੀਪ ਰਾਣਾ ਆਦਿ ਆਗੂ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।