ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਅਗਲੀ ਰਣਨੀਤੀ ਘੜਨ ਵਾਸਤੇ ਮੀਟਿੰਗ ਬੁਲਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਵੱਲੋਂ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 29 ਜੁਲਾਈ ਨੂੰ ਪਾਰਟੀ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਹੋਵੇਗੀ। 29 ਜੁਲਾਈ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਧਾਨ, ਦੁਪਹਿਰ 2 ਵਜੇ ਵਰਕਿੰਗ ਕਮੇਟੀ, ਸ਼ਾਮ 4 ਵਜੇ ਕੋਰ ਕਮੇਟੀ ਹੋਵੇਗੀ। ਇਸ ਸਬੰਧੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਵੱਲੋਂ ਸੋਸ਼ਲ ਮੀਡੀਆ ਉਤੇ ਦਿੱਤੀ ਗਈ। ਮੀਟਿੰਗ ਵਿੱਚ ਸਰਕਾਰ ਦੀਆਂ ਅਸਫਲਤਾਵਾਂ, ਲੈਂਡ ਪੂਲਿੰਗ, ਭ੍ਰਿਸ਼ਟਾਚਾਰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ। ‘ਆਪ’-ਕਾਂਗਰਸ ਦੇ ਕੁਸ਼ਾਸਨ ਦਾ ਪਰਦਾਫਾਸ਼ ਕਰਨ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।