ਸਨਮਤੀ ਸਕੂਲ ਜਗਰਾਉਂ ਦੇ ਹਾਲ ‘ਚ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸੁਵਿਧਾ ਕੈਂਪ 28 ਨੂੰ

Punjab

ਲੋਕ ਕੈਂਪ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਮੌਕੇ ‘ਤੇ ਹੀ ਕਰਵਾਉਣ-ਬੀਬੀ ਮਾਣੂੰਕੇ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਲਈ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸੁਵਿਧਾ ਕੈਂਪ 28 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ‘ਸਨਮਤੀ ਹਾਲ’ ਵਿੱਚ ਲੱਗੇਗਾ। ਇਸ ਕੈਂਪ ਦੇ ਸਬੰਧ ਵਿੱਚ ਲੋਕਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕਰਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸਰਕਾਰ ਬਨਾਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਲੋਕਾਂ ਨੂੰ ਅਫ਼ਸਰਾਂ ਕੋਲ ਨਹੀਂ ਜਾਣਾ ਪਵੇਗਾ, ਬਲਕਿ ਅਫ਼ਸਰ ਲੋਕਾਂ ਦੇ ਮਸਲੇ ਹੱਲ ਕਰਨ ਲਈ ਖੁਦ ਚੱਲਕੇ ਉਹਨਾਂ ਕੋਲ ਆਉਣਗੇ। ਇਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸੁਵਿਧਾ ਕੈਂਪ ਲਗਾਂਏ ਜਾ ਰਹੇ ਹਨ ਅਤੇ ਹੁਣ ਇਹ ਕੈਂਪ 28 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ‘ਸਨਮਤੀ ਹਾਲ’ ਵਿੱਚ ਲਗਾਇਆ ਜਾਵੇਗਾ। ਜਿੱਥੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਬੈਠਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕਰਨਗੇ। ਉਹਨਾਂ ਕਿਹਾ ਕਿ ਜੇਕਰ ਕੋਈ ਸਮੱਸਿਆ ਜਾਂ ਕੰਮ ਮੌਕੇ ਤੇ ਹੱਲ ਨਾ ਕਰਨਯੋਗ ਹੋਵੇਗਾ, ਤਾਂ ਉਸ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇਗਾ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਉਹਨਾਂ ਦੀ ਦਿਲੀਂ ਇੱਛਾ ਹੈ ਕਿ ਮੇਰੇ ਹਲਕੇ ਜਗਰਾਉਂ ਦੇ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇ ਅਤੇ ਕੋਈ ਵਿਅਕਤੀ ਕਿਸੇ ਵੀ ਪ੍ਰੇਸ਼ਾਨੀ ਵਿੱਚ ਨਾ ਰਹੇ। ਇਸ ਲਈ ਉਹ ਹਰ ਵਾਰ ਕੋਸ਼ਿਸ਼ ਕਰਦੇ ਰਹਿੰਦੇ ਹਨ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਵੱਧ ਤੋਂ ਵੱਧ ਸੁਵਿਧਾ ਕੈਂਪ ਲਵਾਏ ਜਾਣ, ਤਾਂ ਜੋ ਲੋਕਾਂ ਨੂੰ ਆਪਣੀ ਸਮੱਸਿਆਵਾਂ ਦਾ ਸਮਾਂਧਾਨ ਕਰਵਾ ਸਕਣ। ਉਹਨਾਂ ਲੋਕਾਂ ਅਪੀਲ ਕਰਦਿਆਂ ਆਖਿਆ ਕਿ ਵੱਧ ਤੋਂ ਵੱਧ ਲੋਕ ਇਸ ਸੁਵਿਧਾ ਕੈਂਪ ਦਾ ਲਾਭ ਉਠਾਉਣ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਅਮਰਦੀਪ ਸਿੰਘ ਟੂਰੇ, ਕਮਲਜੀਤ ਸਿੰਘ ਕਮਾਲਪੁਰਾ, ਮਾ.ਪਰਮਿੰਦਰ ਸਿੰਘ, ਸਤਿੰਦਰ ਸਿੰਘ ਗਾਲਿਬ, ਵਿਕਰਮਜੀਤ ਸਿੰਘ ਥਿੰਦ ਵੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।