ਵਿਧਾਇਕ ਕੁਲਵੰਤ ਸਿੰਘ ਨੇ PCA ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬ

ਮੋਹਾਲੀ, 25 ਜੁਲਾਈ, ਦੇਸ਼ ਕਲਿਕ ਬਿਊਰੋ :
ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਅਹੁਦਾ ਛੱਡਣ ਦਾ ਫ਼ੈਸਲਾ ਕੀਤਾ ਹੈ।
ਗੌਰਤਲਬ ਹੈ ਕਿ ਕੁਲਵੰਤ ਸਿੰਘ ਨੂੰ ਹਾਲ ਹੀ ਵਿੱਚ ਸਕੱਤਰ ਦੇ ਅਹੁਦੇ ‘ਤੇ ਚੁਣਿਆ ਗਿਆ ਸੀ। ਹਾਲਾਂਕਿ ਉਨ੍ਹਾਂ ਦੇ ਅਚਾਨਕ ਅਸਤੀਫ਼ੇ ਨਾਲ ਇਹ ਅਹੁਦਾ ਖਾਲੀ ਹੋ ਗਿਆ ਹੈ, ਜਿਸ ਕਾਰਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਜਲਦੀ ਹੀ ਨਵੀ ਚੋਣ ਕਰਵਾਏ ਜਾਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।