ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਜਲਦੀ ਹੀ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ Supreme Court ਦਾ ਦਰਵਾਜ਼ਾ ਖੜਕਾਉਣ ਜਾ ਰਹੇ ਹਨ। ਅੰਮ੍ਰਿਤਪਾਲ ਦੇ ਵਕੀਲਾਂ ਦੀ ਟੀਮ ਕੱਲ੍ਹ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਜਿੱਥੇ ਸੁਪਰੀਮ ਕੋਰਟ ਵਿੱਚ ਕੇਸ ਦਾਇਰ ਕਰਨ ਲਈ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਉਹ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਅਸਾਮ ਪਹੁੰਚੇ ਸਨ। ਜਿੱਥੇ ਉਨ੍ਹਾਂ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ। (MP Amritpal Singh) ਤੀਜੀ ਵਾਰ ਆਪਣੇ ‘ਤੇ ਲਗਾਏ ਗਏ NSA ਨੂੰ ਚੁਣੌਤੀ ਦੇਣ ਜਾ ਰਹੇ ਹਨ। ਜਲਦੀ ਹੀ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਕੁਝ ਦਸਤਾਵੇਜ਼ ਪੂਰੇ ਕਰਨੇ ਸਨ, ਜੋ ਪੂਰੇ ਹੋ ਗਏ ਹਨ। ਜਲਦੀ ਹੀ ਅੰਮ੍ਰਿਤਪਾਲ ਸਿੰਘ ਹੁਣ NSA ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ (aproach Supreme Court) ਖੜਕਾਉਣ ਜਾ ਰਹੇ ਹਨ।
