ਪੰਜਾਬ ‘ਚ ਮੀਂਹ ਘੱਟ ਪੈਣ ਕਾਰਨ ਤਾਪਮਾਨ ਵਧਿਆ, ਭਲਕੇ ਤੋਂ ਮੌਸਮ ਬਦਲਣ ਦੇ ਆਸਾਰ

ਪੰਜਾਬ


ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :
ਸ਼ੁੱਕਰਵਾਰ ਨੂੰ ਕਈ ਥਾਈਂ ਘੱਟ ਮੀਂਹ ਪਿਆ। ਜਿਸ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਹਾਲਾਂਕਿ ਤਾਪਮਾਨ ਅਜੇ ਵੀ ਸੂਬੇ ਵਿੱਚ ਆਮ ਦੇ ਨੇੜੇ ਬਣਿਆ ਹੋਇਆ ਹੈ। ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਅਗਲੇ 5 ਦਿਨਾਂ ਤੱਕ ਇਹੀ ਸਥਿਤੀ ਰਹਿਣ ਵਾਲੀ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੱਥੇ ਤਾਪਮਾਨ 28 ਡਿਗਰੀ ਤੱਕ ਪਹੁੰਚ ਗਿਆ। ਅੰਮ੍ਰਿਤਸਰ ਵਿੱਚ 32.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 37.2 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜ਼ਿਆਦਾਤਰ ਸਟੇਸ਼ਨਾਂ ‘ਤੇ ਮੀਂਹ ਦਰਜ ਨਹੀਂ ਕੀਤਾ ਗਿਆ।ਜਦੋਂ ਕਿ ਫਿਰੋਜ਼ਪੁਰ ਵਿੱਚ 3.5 ਮਿਲੀਮੀਟਰ ਮੀਂਹ ਪਿਆ। ਜਿਸ ਤੋਂ ਬਾਅਦ ਲੋਕਾਂ ਨੂੰ ਸੂਬੇ ਭਰ ਵਿੱਚ ਹੁੰਮਸ ਤੋਂ ਪ੍ਰੇਸ਼ਾਨੀ ਝੱਲਣੀ ਪਈ।
ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਅੱਜ 26 ਜੁਲਾਈ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ, ਪਰ ਪਠਾਨਕੋਟ, ਗੁਰਦਾਸਪੁਰ ਅਤੇ ਨਵਾਂਸ਼ਹਿਰ ਵਰਗੇ ਉੱਤਰੀ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
27 ਜੁਲਾਈ ਨੂੰ ਸੂਬੇ ਦੇ ਕੇਂਦਰੀ ਅਤੇ ਪੂਰਬੀ ਹਿੱਸਿਆਂ – ਜਿਵੇਂ ਕਿ ਲੁਧਿਆਣਾ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।